ਫਗਵਾੜਾ ’ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ’ਚ 31 ਜਨਵਰੀ ਨੂੰ ਛੁੱਟੀ ਦੇ ਹੁਕਮ ਜਾਰੀ
ਫਗਵਾੜਾ, 30 ਜਨਵਰੀ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ 31 ਜਨਵਰੀ 2026 ਨੂੂੰ ਸਬ ਡਵੀਜ਼ਨ ਫਗਵਾੜਾ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ । ਇਸ ਸ਼ੋਭਾ ਯਾਤਰਾ ਕਰਕੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ । ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਲਾਜਾਂ ਦੇ ਵਿਦਿਆਰਥੀਆਂ ਦੀ ਸਹੁਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਮਿਤੀ 31.01.2026 ਦਿਨ ਸ਼ਨੀਵਾਰ ਨੂੰ ਫਗਵਾੜਾ ਸਬ ਡਵੀਜਨ ਦੇ ਸਾਰੇ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜ, ਵਿੱਦਿਅਕ ਸੰਸਥਾਵਾਂ ਵਿਚ ਪੂਰੇ ਦਿਨ ਦੀ ਛੁੱਟੀ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਇਸ ਦਿਨ ਹੋਣ ਵਾਲੀਆਂ ਪ੍ਰੀਖਿਆਵਾਂ ’ਤੇ ਲਾਗੂ ਨਹੀਂ ਹੋਵੇਗਾ।
;
;
;
;
;
;
;
;