ਨਗਰ ਨਿਗਮ ਦੇ ਰਿਕਾਰਡ ਰੂਮ ਨੂੰ ਲੱਗੀ ਅੱਗ, ਸਾਲਾਂ ਪੁਰਾਣਾ ਰਿਕਾਰਡ ਮਚਿਆ
ਬਠਿੰਡਾ, 30 ਜਨਵਰੀ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ ਨਗਰ ਨਿਗਮ ਦਫ਼ਤਰ ਦੇ ਰਿਕਾਰਡ ਰੂਮ ਵਿਚ ਅੱਜ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ, ਜਿਸ ਨਾਲ ਇਲਾਕੇ ਵਿਚ ਹਾਹਾਕਾਰ ਮਚ ਗਈ ਅਤੇ ਕਈ ਸਾਲ ਪੁਰਾਣਾ ਰਿਕਾਰਡ ਅਤੇ ਹੋਰ ਸਾਮਾਨ ਅੱਗ ਦੀ ਭੇਟ ਚੜ੍ਹ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫ਼ੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ । ਮੰਨਿਆ ਜਾ ਰਿਹਾ ਹੈ ਕਿ ਸ਼ਾਰਟ ਸ਼ਰਕਟ ਕਾਰਨ ਇਹ ਘਟਨਾ ਵਾਪਰੀ ਹੋ ਸਕਦੀ ਹੈ, ਹਾਲਾਂਕਿ ਅਧਿਕਾਰੀਆਂ ਵਲੋਂ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
;
;
;
;
;
;
;
;