JALANDHAR WEATHER

ਕਾਨਫੀਡੈਂਟ ਗਰੁੱਪ ਦੇ ਚੇਅਰਮੈਨ ਸੀਜੇ ਰਾਏ ਨੇ ਆਈ.ਟੀ. ਛਾਪੇਮਾਰੀ ਦੌਰਾਨ ਆਪਣੇ ਆਪ ਨੂੰ ਮਾਰੀ ਗੋਲੀ

ਬੈਂਗਲੁਰੂ, 30 ਜਨਵਰੀ - ਕਾਨਫੀਡੈਂਟ ਗਰੁੱਪ ਦੇ ਸੰਸਥਾਪਕ ਅਤੇ ਚੇਅਰਮੈਨ ਸੀਜੇ ਰਾਏ ਨੇ ਬੈਂਗਲੁਰੂ ਸਥਿਤ ਆਪਣੇ ਦਫਤਰ 'ਤੇ ਕਥਿਤ ਤੌਰ 'ਤੇ ਖੁਦ ਨੂੰ ਗੋਲੀ ਮਾਰ ਲਈ। ਖੁਦਕੁਸ਼ੀ ਦੇ ਪਿੱਛੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਰਾਏ ਨੇ ਆਪਣੇ ਦਫਤਰ 'ਤੇ ਆਈ.ਟੀ. ਛਾਪੇਮਾਰੀ ਦੌਰਾਨ ਆਪਣੇ ਆਪ ਨੂੰ ਗੋਲੀ ਮਾਰ ਲਈ। ਹਾਲਾਂਕਿ, ਪੁਲਿਸ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ। ਇਹ ਘਟਨਾ ਬੈਂਗਲੁਰੂ ਦੇ ਲੋਂਗਫੋਰਡ ਰੋਡ 'ਤੇ ਉਨ੍ਹਾਂ ਦੀ ਜਾਇਦਾਦ 'ਤੇ ਵਾਪਰੀ, ਜੋ ਕਿ ਅਸ਼ੋਕ ਨਗਰ ਪੁਲਿਸ ਸਟੇਸ਼ਨ ਦੀ ਸੀਮਾ ਦੇ ਅਧੀਨ ਆਉਂਦੀ ਹੈ। ਬੈਂਗਲੁਰੂ ਪੁਲਿਸ ਕਮਿਸ਼ਨਰ ਸੀਮੰਤ ਕੁਮਾਰ ਸਿੰਘ ਨੇ ਅਪਰਾਧ ਵਾਲੀ ਥਾਂ ਦਾ ਦੌਰਾ ਕਰਨ ਤੋਂ ਬਾਅਦ ਕਿਹਾ, "ਅੱਜ ਅਸ਼ੋਕ ਨਗਰ ਪੁਲਿਸ ਸਟੇਸ਼ਨ ਦੀ ਸੀਮਾ ਦੇ ਅੰਦਰ ਇਕ ਮਾਮਲਾ ਦਰਜ ਕੀਤਾ ਗਿਆ ਹੈ। ਪਹਿਲੀ ਨਜ਼ਰੇ ਅਜਿਹਾ ਜਾਪਦਾ ਹੈ ਕਿ ਉਦਯੋਗਪਤੀ ਸੀਜੇ ਰਾਏ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ। ਲਾਸ਼ ਨੂੰ ਐਚ.ਐਸ.ਆਰ. ਲੇਆਉਟ ਦੇ ਨਾਰਾਇਣ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਐਸ.ਓ.ਸੀ.ਓ. ਟੀਮ, ਬੈਲਿਸਟਿਕ ਮਾਹਰ ਅਤੇ ਹੋਰ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ ਹਨ ਅਤੇ ਜਾਂਚ ਕਰ ਰਹੇ ਹਨ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਘਟਨਾ ਦੁਪਹਿਰ 3.15 ਵਜੇ ਦੇ ਕਰੀਬ ਵਾਪਰੀ। ਅਸੀਂ ਆਮਦਨ ਕਰ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ, ਜੋ ਇਸ ਸਮੇਂ ਮੌਕੇ 'ਤੇ ਮੌਜੂਦ ਨਹੀਂ ਹਨ। ਸਾਡੀ ਟੀਮ ਉਨ੍ਹਾਂ ਨਾਲ ਸੰਪਰਕ ਕਰੇਗੀ। ਸ਼ੁਰੂਆਤੀ ਰਿਪੋਰਟਾਂ ਦੇ ਅਨੁਸਾਰ, ਪਿਛਲੇ 3 ਦਿਨਾਂ ਤੋਂ ਇਮਾਰਤ ਵਿਚ ਆਈ.ਟੀ. ਪੁੱਛਗਿੱਛ ਹੋ ਰਹੀ ਸੀ । ਰਾਏ ਤੋਂ ਅੱਜ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਦੌਰਾਨ ਅਸਲ ਵਿਚ ਕੀ ਹੋਇਆ, ਇਸ ਦੀ ਜਾਂਚ ਕੀਤੀ ਜਾਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ