ਪ੍ਰਧਾਨ ਮੰਤਰੀ ਮੋਦੀ ਅਤੇ ਵੈਨੇਜ਼ੁਏਲਾ ਦੇ ਕਾਰਜਕਾਰੀ ਰਾਸ਼ਟਰਪਤੀ ਰੋਡਰਿਗਜ਼ ਸਾਰੇ ਖੇਤਰਾਂ ਵਿਚ ਦੁਵੱਲੀ ਭਾਈਵਾਲੀ ਨੂੰ ਵਧਾਉਣ ਲਈ ਹੋਏ ਸਹਿਮਤ
ਨਵੀਂ ਦਿੱਲੀ, 30 ਜਨਵਰੀ (ਏਐਨਆਈ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਨੇਜ਼ੁਏਲਾ ਦੇ ਕਾਰਜਕਾਰੀ ਰਾਸ਼ਟਰਪਤੀ ਡੇਲਸੀ ਰੋਡਰਿਗਜ਼ ਨਾਲ ਗੱਲ ਕੀਤੀ ਅਤੇ ਨੇਤਾ ਸੰਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲਿਆਉਣ ਲਈ ਇਕ ਸਾਂਝੇ ਦ੍ਰਿਸ਼ਟੀਕੋਣ ਨਾਲ ਦੁਵੱਲੀ ਭਾਈਵਾਲੀ ਨੂੰ ਹੋਰ ਡੂੰਘਾ ਕਰਨ 'ਤੇ ਸਹਿਮਤ ਹੋਏ। ਐਕਸ 'ਤੇ ਇਕ ਪੋਸਟ ਵਿਚ ਵੇਰਵੇ ਸਾਂਝੇ ਕਰਦੇ ਹੋਏ, ਉਨ੍ਹਾਂ ਕਿਹਾ, "ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਸ਼੍ਰੀਮਤੀ ਡੇਲਸੀ ਰੋਡਰਿਗਜ਼ ਨਾਲ ਗੱਲ ਕੀਤੀ। ਅਸੀਂ ਆਉਣ ਵਾਲੇ ਸਾਲਾਂ ਵਿਚ ਭਾਰਤ-ਵੈਨੇਜ਼ੁਏਲਾ ਸੰਬੰਧਾਂ ਨੂੰ ਨਵੀਆਂ ਉਚਾਈਆਂ 'ਤੇ ਲਿਜਾਣ ਦੇ ਸਾਂਝੇ ਦ੍ਰਿਸ਼ਟੀਕੋਣ ਨਾਲ, ਸਾਰੇ ਖੇਤਰਾਂ ਵਿਚ ਆਪਣੀ ਦੁਵੱਲੀ ਭਾਈਵਾਲੀ ਨੂੰ ਹੋਰ ਡੂੰਘਾ ਅਤੇ ਫੈਲਾਉਣ 'ਤੇ ਸਹਿਮਤ ਹੋਏ ਹਾਂ।
ਦੋਵਾਂ ਆਗੂਆਂ ਵਿਚਕਾਰ ਇਹ ਗੱਲਬਾਤ ਇਸ ਮਹੀਨੇ ਦੇ ਸ਼ੁਰੂ ਵਿਚ ਵੈਨੇਜ਼ੁਏਲਾ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਹੈ। 4 ਜਨਵਰੀ ਨੂੰ ਵਿਦੇਸ਼ ਮੰਤਰਾਲੇ ਨੇ ਵੈਨੇਜ਼ੁਏਲਾ ਵਿਚ ਵਾਪਰੇ ਘਟਨਾਕ੍ਰਮ 'ਤੇ ਪ੍ਰਤੀਕਿਰਿਆ ਦਿੱਤੀ ਸੀ, ਇਸ ਨੂੰ "ਡੂੰਘੀ ਚਿੰਤਾ" ਦਾ ਵਿਸ਼ਾ ਕਿਹਾ ਸੀ ਅਤੇ ਵਿਕਸਤ ਹੋ ਰਹੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
;
;
;
;
;
;
;
;