ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਵਿਧਾਇਕ ਦਲ ਦੀ ਮੀਟਿੰਗ ਲਈ ਪੁੱਜੀ ਮਹਾਰਾਸ਼ਟਰ
ਮਹਾਰਾਸ਼ਟਰ, 31 ਜਨਵਰੀ - ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਮਹਾਰਾਸ਼ਟਰ ਦੀ ਪਹਿਲੀ ਮਹਿਲਾ ਉਪ ਮੁੱਖ ਮੰਤਰੀ ਹੋਵੇਗੀ। ਸੁਨੇਤਰਾ ਅੱਜ ਸਵੇਰੇ ਵਿਧਾਇਕ ਦਲ ਦੀ ਮੀਟਿੰਗ ਲਈ ਮੁੰਬਈ ਪਹੁੰਚੀ। ਉਹ ਇਸ ਸਮੇਂ ਅਜੀਤ ਦੇ ਸਰਕਾਰੀ ਨਿਵਾਸ ਦੇਵਗਿਰੀ ਵਿਚ ਆਪਣੇ ਪੁੱਤਰ ਪਾਰਥ ਦੇ ਨਾਲ ਮੌਜੂਦ ਹਨ।
62 ਸਾਲਾ ਸੁਨੇਤਰਾ ਇਸ ਸਮੇਂ ਮਹਾਰਾਸ਼ਟਰ ਵਿਧਾਨ ਸਭਾ ਦੇ ਕਿਸੇ ਵੀ ਸਦਨ ਦੀ ਮੈਂਬਰ ਨਹੀਂ ਹੈ। ਐਨ.ਸੀ.ਪੀ. ਦੇ ਵਿਧਾਇਕ ਦਲ ਅਤੇ ਵਿਧਾਨ ਪ੍ਰੀਸ਼ਦ ਦੇ ਮੈਂਬਰਾਂ ਦੀ ਇਕ ਮੀਟਿੰਗ ਅੱਜ ਦੁਪਹਿਰ 2 ਵਜੇ ਹੋਵੇਗੀ, ਜਿਥੇ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ। ਉਨ੍ਹਾਂ ਦੇ ਨਾਮ ਦੀ ਘੋਸ਼ਣਾ ਤੋਂ ਬਾਅਦ ਉਨ੍ਹਾਂ ਨੂੰ ਉਪ ਮੁੱਖ ਮੰਤਰੀ ਨਿਯੁਕਤ ਕੀਤਾ ਜਾਵੇਗਾ। ਸਹੁੰ ਚੁੱਕ ਸਮਾਗਮ ਸ਼ਾਮ 5 ਵਜੇ ਹੋਣ ਦੀ ਉਮੀਦ ਹੈ।
ਸੁਨੇਤਰਾ ਇਸ ਸਮੇਂ ਰਾਜ ਸਭਾ ਮੈਂਬਰ ਹੈ। ਉਪ ਮੁੱਖ ਮੰਤਰੀ ਬਣਨ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਜਾਵੇਗਾ। ਸੂਤਰਾਂ ਅਨੁਸਾਰ ਅਜੀਤ ਦੇ ਵੱਡੇ ਪੁੱਤਰ ਪਾਰਥ ਪਵਾਰ ਨੂੰ ਰਾਜ ਸਭਾ ਲਈ ਵਿਚਾਰਿਆ ਜਾ ਰਿਹਾ ਹੈ, ਹਾਲਾਂਕਿ ਪਾਰਟੀ ਅਤੇ ਪਰਿਵਾਰ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
28 ਜਨਵਰੀ ਨੂੰ ਬਾਰਾਮਤੀ ਵਿਚ ਹੋਏ ਜਹਾਜ਼ ਹਾਦਸੇ ਵਿਚ ਅਜੀਤ ਪਵਾਰ ਦੀ ਮੌਤ ਤੋਂ ਬਾਅਦ ਮਹਾਰਾਸ਼ਟਰ ਵਿਚ ਉਪ ਮੁੱਖ ਮੰਤਰੀ ਦਾ ਅਹੁਦਾ ਖਾਲੀ ਹੋ ਗਿਆ ਸੀ। ਅਜੀਤ ਕੋਲ ਵਿੱਤ, ਆਬਕਾਰੀ ਅਤੇ ਖੇਡ ਵਿਭਾਗਾਂ ਦੇ ਨਾਲ-ਨਾਲ ਉਪ ਮੁੱਖ ਮੰਤਰੀ ਦਾ ਅਹੁਦਾ ਵੀ ਸੀ।
;
;
;
;
;
;
;
;