JALANDHAR WEATHER

ਦਾਖਾ ਨੇੜੇ ਪੁਲਿਸ ਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ

ਮੁੱਲਾਂਪੁਰ-ਦਾਖਾ (ਲੁਧਿਅਣਾ), 31 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਦਾਖਾ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਲਗਜ਼ਰੀ ਕਾਰਾਂ ਦੇ ਸ਼ੋਅਰੂਮ ਨੇੜੇ ਡਿਊਟੀ ’ਤੇ ਤਾਇਨਾਤ ਇਕ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਪੰਜਾਬ ਆਰਮਡ ਪੁਲਿਸ ਰਿਜ਼ਰਵ ਫੋਰਸ (ਆਈ.ਆਰ ਬਟਾਲੀਅਨ) ਦਾ ਸਿਪਾਹੀ ਅਨੋਜ ਮਸੀਹ ਦੀ ਮੌਤ ਹੋਣ ਬਾਰੇ ਤਾਂ ਪੁਲਿਸ ਪੁਸ਼ਟੀ ਕੀਤੀ, ਪਰ ਇਹ ਨਹੀਂ ਦੱਸਿਆ ਕਿ ਉਹ ਗੈਂਗਸਟਰ ਦੁਆਰਾ ਧਮਕੀ ਮਿਲਣ ਵਾਲੇ ਕਿਸੇ ਵਿਅਕਤੀ ਵਿਸ਼ੇਸ਼ ਦੀ ਸੁਰੱਖਿਆ ਵਿਚ ਸੀ ਜਾਂ ਹੋਰ ਡਿਊਟੀ ’ਤੇ ਤਾਇਨਾਤ ਸੀ। ਮ੍ਰਿਤਕ ਸਿਪਾਹੀ ਗੁਰਦਾਸਪੁਰ ਜ਼ਿਲ੍ਹੇ ਦੇ ਥਾਣਾ ਕਲਾਨੌਰ ਦੇ ਕਿਸੇ ਪਿੰਡ ਦਾ ਵਸਨੀਕ ਦੱਸਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ