ਅਸੀਂ ਪ੍ਰਧਾਨ ਮੰਤਰੀ ਜੀ ਦਾ ਪੰਜਾਬ ਆਉਣ ’ਤੇ ਕਰਦੇ ਹਾਂ ਸਵਾਗਤ- ਸੁਖਬੀਰ ਸਿੰਘ ਬਾਦਲ
ਜਲੰਧਰ, 31 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅੱਜ ਗੁਰੂ ਰਵਿਦਾਸ ਜਯੰਤੀ ਮੌਕੇ ਜਲੰਧਰ ਦੇ ਬੂਟਾ ਮੰਡੀ ਤੋਂ ਸ਼ੁਰੂ ਹੋਈ ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਲਈ ਪੁੱਜੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਧਾਰਮਿਕ ਭਾਈਚਾਰੇ ਦਾ ਸੂਬਾ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਪੰਜਾਬ ਆ ਰਹੇ ਹਨ, ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ।
ਸੁਖਬੀਰ ਸਿੰਘ ਬਾਦਲ ਨੇ ਬੂਟਾ ਮੰਡੀ ਦੇ ਰਵਿਦਾਸ ਧਾਮ ਤੋਂ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਭਾਜਪਾ ਆਗੂ ਵਿਜੇ ਸਾਂਪਲਾ ਸਮੇਤ ਕਈ ਹੋਰ ਆਗੂ ਵੀ ਮੌਜੂਦ ਸਨ। ਡੇਰੇ ਵਿਚ ਮੱਥਾ ਟੇਕਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਾਡਾ ਘਰ ਹੈ ਅਤੇ ਜੇਕਰ ਸਾਡਾ ਘਰ ਮਜ਼ਬੂਤ ਹੋਵੇਗਾ ਤਾਂ ਹੀ ਸਭ ਕੁਝ ਠੀਕ ਹੋਵੇਗਾ।
;
;
;
;
;
;
;