ਕਾਰ ਸਵਾਰ ਪਿਸਤੌਲ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
ਰਾਜਪੁਰਾ, 31 ਜਨਵਰੀ (ਰਣਜੀਤ ਸਿੰਘ)- ਸਿਟੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਵਿਅਕਤੀ ਕੋਲੋਂ ਇਕ ਦੇਸੀ ਪਿਸਤੌਲ, ਜਿੰਦਾ ਕਾਰਤੂਸ ਅਤੇ 1030 ਨਸ਼ੀਲੀਆਂ ਗੋਲੀਆਂ ਦੇ ਪੱਤੇ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਸੇਵਕ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਇਸ ਦੌਰਾਨ ਇਕ ਵਰਨਾ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਪੁਲਿਸ ਨੂੰ ਕਾਰ ’ਚੋਂ 103 ਪੱਤੇ ਨਸ਼ੀਲੀਆਂ ਗੋਲੀਆਂ ਦੇ ਪ੍ਰਾਪਤ ਹੋਏ। ਹਰੇਕ ਪੱਤੇ ’ਚ 10 ਗੋਲੀਆਂ ਸਨ। ਪੁਲਿਸ ਮੁਤਾਬਕ 1030 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਇਸੇ ਦੌਰਾਨ ਪੁਲਿਸ ਨੂੰ ਇਕ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਕਾਰ ਸਵਾਰ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;