ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਮੇਰੇ 'ਤੇ ਨਹੀਂ, ਮੇਰੇ ਬੇਟੇ 'ਤੇ ਸੀ- ਸੁੰਦਰ ਸ਼ਾਮ ਅਰੋੜਾ
ਹੁਸ਼ਿਆਰਪੁਰ, 31 ਜਨਵਰੀ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਵਿਖੇ ਤਿੰਨ ਦਿਨ ਤੱਕ ਚੱਲੀ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ ਸਬੰਧੀ ਅੱਜ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਨੇ ਪ੍ਰੈਸ ਕਾਨਫ਼ਰੰਸ ਕਰਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਛਾਪੇਮਾਰੀ ਈ.ਡੀ. ਵਲੋਂ ਨਹੀਂ, ਸਗੋਂ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਗਈ ਸੀ।
ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਉਨ੍ਹਾਂ 'ਤੇ ਨਹੀਂ, ਸਗੋਂ ਉਨ੍ਹਾਂ ਦੇ ਬੇਟੇ ਪ੍ਰਤੀਕ ਅਰੋੜਾ 'ਤੇ ਹੋਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਬੇਟਾ ਮੁਹਾਲੀ ’ਚ ਕਾਰੋਬਾਰ ਕਰਦਾ ਹੈ ਅਤੇ ਉਹ ਇਕ ਕਾਲੋਨੀ 'ਚ ਭਾਈਵਾਲ ਹੈ। ਜਿਸ ਸਬੰਧੀ ਇਨਕਮ ਟੈਕਸ ਵਿਭਾਗ ਵਲੋਂ ਪੜਤਾਲ ਕੀਤੀ ਗਈ ਅਤੇ ਇਹ ਛਾਪੇਮਾਰੀ ਉਸੇ ਪੜਤਾਲ ਦਾ ਹਿੱਸਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਬੇਟਾ ਕਿਸੇ ਵੀ ਬਿਲਡਰ ਦੇ ਨਾਲ ਕਾਰੋਬਾਰ ਨਹੀਂ ਕਰਦਾ। ਅਰੋੜਾ ਨੇ ਇਸ ਛਾਪੇਮਾਰੀ ਨੂੰ ਲੈ ਕੇ ਵੱਖੋ-ਵੱਖ ਸਿਆਸੀ ਦਲਾਂ ਦੇ ਨੇਤਾਵਾਂ ਵਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਬੇਲੋੜੀ ਦੱਸਦੇ ਹੋਏ ਕਿਹਾ ਕਿ ਜਦੋਂ ਤੱਕ ਅਸਲੀਅਤ ਦਾ ਪਤਾ ਨਾ ਹੋਵੇ, ਕੁੱਝ ਵੀ ਕਹਿਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
;
;
;
;
;
;
;