ਵੀਜ਼ੇ ਦੀ ਵਾਰ ਵਾਰ ਰਿਫ਼ਿਉਜ਼ਲ ਆ ਜਾਣ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ
ਸੁਨਾਮ ਊਧਮ ਸਿੰਘ ਵਾਲਾ, (ਸੰਗਰੂਰ), 31 ਜਨਵਰੀ (ਧਾਲੀਵਾਲ, ਭੁੱਲਰ)- ਅੱਜ ਸਵੇਰੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਪਿੰਡ ਲਖਮੀਰਵਾਲਾ ਨੇੜੇ ਇਕ ਨੌਜਵਾਨ ਵਲੋਂ ਖੁਦਕਸ਼ੀ ਕਰ ਲੈਣ ਦੀ ਖ਼ਬਰ ਹੈ। ਰੇਲਵੇ ਸਟੇਸ਼ਨ ਸੁਨਾਮ ਊਧਮ ਸਿੰਘ ਵਾਲਾ ਜੀ. ਆਰ. ਪੀ. ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਦੱਸਿਆ ਕਿ ਥਾਣਾ ਦਿੜ੍ਹਬਾ ਅਧੀਨ ਆਉਂਦੇ ਪਿੰਡ ਸੂਲਰ ਦਾ ਨੌਜਵਾਨ ਹਰਵਿੰਦਰ ਸਿੰਘ ਉਰਫ਼ ਹੈਪੀ (22) ਪੁੱਤਰ ਗੁਰਤੇਜ ਸਿੰਘ ਆਈਲੈਟਸ ਕਰਨ ਉਪਰੰਤ ਪੜ੍ਹਾਈ ਲਈ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਲਈ ਉਸ ਵਲੋਂ ਤਿੰਨ ਵਾਰ ਵੀਜੇ ਲਈ ਫਾਈਲ ਲਗਾਈ ਗਈ ਪਰ ਹਰਵਿੰਦਰ ਸਿੰਘ ਉਰਫ਼ ਹੈਪੀ ਦੀ ਤਿੰਨੋਂ ਵਾਰ ਰਿਫਿਉਜ਼ਲ ਆ ਗਈ।
ਜਿਸ ਨੂੰ ਲੈ ਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸ ਕਾਰਨ ਅੱਜ ਸਵੇਰੇ ਕਰੀਬ 3 ਕੁ ਵਜੇ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਪਿੰਡ ਲਖਮੀਰਵਾਲਾ ਨੇੜੇ ਰੇਲ ਗੱਡੀ ਹੇਠਾਂ ਆ ਕੇ ਖੁਦਕਸ਼ੀ ਕਰ ਲਈ। ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਨੌਜਵਾਨ ਦੇ ਪਿਤਾ ਗੁਰਤੇਜ ਸਿੰਘ ਦੇ ਬਿਆਨਾਂ 'ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
;
;
;
;
;
;
;