ਖੰਨਾ ਪੁਲਿਸ ਵਲੋਂ ਨਕਲੀ ਪੁਲਿਸ ਅਫ਼ਸਰ ਬਣ ਕੇ ਠੱਗੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 2 ਕਾਬੂ
ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਨਕਲੀ ਪੁਲਿਸ ਅਫ਼ਸਰ ਬਣ ਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼ ਕਰਦਿਆਂ 2 ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖੰਨਾ ਦੇ ਐਸ.ਐਚ.ਓ. ਸਤਨਾਮ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਆਪਣੇ ਆਪ ਨੂੰ ਪੁਲਿਸ ਅਫ਼ਸਰ ਦੱਸ ਕੇ ਲੋਕਾਂ ਤੋਂ ਗੈਰ-ਕਾਨੂੰਨੀ ਤੌਰ ‘ਤੇ ਪੈਸੇ ਵਸੂਲ ਕਰਦੇ ਸਨ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ। ਉਨ੍ਹਾਂ ਦੱਸਿਆ ਕਿ ਦੋਨਾਂ ਦੋਸ਼ੀਆਂ ਦੇ ਕਬਜ਼ੇ ’ਚੋਂ ₹11,500 ਨਕਦੀ ਅਤੇ ਸੋਨੇ ਦੀਆਂ ਵਾਲੀਆਂ ਬਰਾਮਦ ਕੀਤੀਆਂ ਗਈਆਂ ਹਨ। ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਗਿਰੋਹ ਨਾਲ ਹੋਰ ਕੌਣ-ਕੌਣ ਸ਼ਾਮਲ ਹੈ। ਐਸ.ਐਚ.ਓ. ਸਤਨਾਮ ਸਿੰਘ ਨੇ ਸਖ਼ਤ ਸ਼ਬਦਾਂ ’ਚ ਕਿਹਾ ਕਿ ਕਾਨੂੰਨ-ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਵਲੋਂ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ’ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਥਾਣੇਦਾਰ ਅਵਤਾਰ ਸਿੰਘ ਤੇ ਥਾਣੇਦਾਰ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
;
;
;
;
;
;
;