JALANDHAR WEATHER

ਮੈਡਮ ਨਵਜੋਤ ਕੌਰ ਸਿੱਧੂ ਨੇ ਛੱਡੀ ਕਾਂਗਰਸ, ਟਵਿੱਟਰ ਉਤੇ ਪੋਸਟ ਪਾ ਕੇ ਦਿੱਤੀ ਜਾਣਕਾਰੀ

 ਚੰਡੀਗੜ੍ਹ, 31 ਜਨਵਰੀ- ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਟਵਿੱਟਰ ਉਤੇ ਪੋਸਟ ਪਾ ਕੇ ਇਹ ਜਾਣਕਾਰੀ  ਦਿੱਤੀ। ਉਨ੍ਹਾਂ ਨੇ ਐਕਸ ਉੱਤੇ ਪੋਸਟ ਪਾ ਕੇ ਲਿਖਿਆ ਹੈ ਕਿ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਨੂੰ ਤਬਾਹ ਕੀਤਾ ਹੈ।

ਉਨ੍ਹਾਂ ਨੇ ਰਾਜਾ ਵੜਿੰਗ ਬਾਰੇ ਲਿਖਦਿਆਂ ਕਿਹਾ ਕਿ ਤੁਸੀਂ ਮੇਰੇ ਲਈ ਸਸਪੈਂਸ਼ਨ ਲੈਟਰ ਤਿਆਰ ਕੀਤਾ, ਪਰ ਉਨ੍ਹਾਂ 12 ਸੀਨੀਅਰ ਕਾਂਗਰਸੀ ਲੀਡਰਾਂ ਬਾਰੇ ਕੀ, ਜੋ ਮਜੀਠੀਆ ਨਾਲ ਰਲ ਕੇ ਨਵਜੋਤ ਸਿੱਧੂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਉਨ੍ਹਾਂ ਨੇ ਇਰ ਵੀ ਕਿਹਾ ਕਿ ਉਨ੍ਹਾਂ ਕੋਲ ਰਾਜਾ ਵੜਿੰਗ ਨੂੰ ਬਰਬਾਦ ਕਰਨ ਲਈ ਬਹੁਤ ਸਬੂਤ ਹਨ, ਪਰ ਉਹ ਇਸ ਸਭ ਵਿਚ ਦਿਲਚਸਪੀ ਨਹੀਂ ਲੈਂਦੇ। ਡਾ. ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਉਤੇ ਤੰਜ ਕੱਸਦਿਆਂ ਕਿਹਾ ਕਿ ਤੁਸੀਂ ਸਿਰਫ ਮਜ਼ਾਕ ਦਾ ਪਾਤਰ ਬਣ ਰਹੇ ਹੋ ਤੇ ਲੋਕ ਤੁਹਾਡੇ ਉਤੇ ਬਣੀਆਂ ਰੀਲਸ ਦਾ ਅਨੰਦ ਲੈ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਕਾਂਗਰਸ ਵਿਚ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ, ਉਸ ਕਾਂਗਰਸ ਨੂੰ ਉਹ ਆਪ ਹੀ ਛੱਡ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ