ਪ੍ਰਧਾਨ ਮੰਤਰੀ ਮੋਦੀ ਅੱਜ ਆ ਰਹੇ ਨੇ ਪੰਜਾਬ ਦੌਰੇ 'ਤੇ, ਡੇਰਾ ਸਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
ਜਲੰਧਰ, 1 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ 'ਤੇ ਆ ਰਹੇ ਹਨ ਤੇ ਇਸ ਦੌਰਾਨ ਉਹ ਜਿੱਥੇ ਆਦਮਪੁਰ ਹਵਾਈ ਅੱਡੇ ਦਾ ਨਾਂਅ ਗੁਰੂ ਰਵਿਦਾਸ ਜੀ ਦੇ ਨਾਂਅ 'ਤੇ ਰੱਖਣ ਦਾ ਐਲਾਨ ਕਰਨਗੇ ਉਥੇ ਹੀ ਹਲਵਾਰਾ (ਲੁਧਿਆਣਾ) ਸਥਿਤ ਹਵਾਈ ਅੱਡੇ ਦੇ ਨਵੇਂ ਬਣੇ ਟਰਮੀਨਲ ਦਾ ਵੀ ਵਰਚੁਅਲੀ ਉਦਘਾਟਨ ਕਰਨਗੇ। ਬਾਅਦ 'ਚ ਉਹ ਦੁਆਬੇ ਦੇ ਪ੍ਰਮੁੱਖ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ ਤੇ ਡੇਰੇ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨਾਲ ਵੀ ਮੁਲਾਕਾਤ ਕਰਨਗੇ । ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਆਮਦ ਨੂੰ ਬੇਸ਼ੱਕ ਭਾਜਪਾ ਆਗੂਆਂ ਵਲੋਂ ਨਿਰੋਲ ਧਾਰਮਿਕ ਤੇ ਰੂਹਾਨੀਅਤ ਨਾਲ ਜੁੜੀ ਫੇਰੀ ਦੱਸਿਆ ਜਾ ਰਿਹਾ ਹੈ, ਪਰ ਵਿਰੋਧੀ ਪਾਰਟੀਆਂ ਵਲੋਂ ਇਸ ਨੂੰ ਸੂਬੇ ਦੀ ਰਾਜਨੀਤੀ ਤੇ ਖਾਸ ਕਰਕੇ ਦੁਆਬੇ ਦੀ ਦਲਿਤ ਸਿਆਸਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹਾਲਾਂਕਿ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਅਜੇ ਕਰੀਬ ਇਕ ਸਾਲ ਦਾ ਸਮਾਂ ਪਿਆ ਹੈ, ਪਰ ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਨੂੰ ਸੂਬੇ ਦੇ ਸਿਆਸੀ ਹਲਕਿਆਂ ਵਲੋਂ ਬੜੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।
;
;
;
;
;
;
;