ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਫਾਇਰਿੰਗ
ਮੁੰਬਈ, 1 ਫਰਵਰੀ - ਅਣਪਛਾਤੇ ਹਮਲਾਵਰਾਂ ਨੇ ਬੀਤੀ ਰਾਤ ਫ਼ਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰ ਚਾਰ ਗੋਲੀਆਂ ਚਲਾਈਆਂ।ਮੁੰਬਈ ਪੁਲਿਸ ਦਾ ਕਹਿਣਾ ਹੈ, "ਇਸ ਤੋਂ ਬਾਅਦ, ਰੋਹਿਤ ਸ਼ੈੱਟੀ ਦੇ ਜੁਹੂ ਸਥਿਤ ਘਰ ਦੇ ਆਲੇ-ਦੁਆਲੇ ਭਾਰੀ ਪੁਲਿਸ ਸੁਰੱਖਿਆ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਇਸ ਸਮੇਂ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਲਈ ਹਰ ਸੰਭਵ ਪਹਿਲੂ ਦੀ ਪੜਚੋਲ ਕਰ ਰਹੀ ਹੈ। ਹਮਲੇ ਦੇ ਪਿੱਛੇ ਦਾ ਮਕਸਦ ਅਜੇ ਵੀ ਪਤਾ ਨਹੀਂ ਲੱਗਾ ਹੈ।"
ਰੋਹਿਤ ਸ਼ੈੱਟੀ ਮੁੰਬਈ ਦੇ ਜੁਹੂ ਇਲਾਕੇ ਵਿਚ ਰਹਿੰਦਾ ਹੈ। ਉਸ ਦੀ ਇਮਾਰਤ 'ਤੇ ਫਾਈਰਿੰਗ ਸ਼ਨੀਵਾਰ ਅੱਧੀ ਰਾਤ ਨੂੰ ਹੋਈ। ਰਾਹਤ ਵਾਲੀ ਗੱਲ ਇਹ ਰਹੀ ਕਿ ਗੋਲੀਬਾਰੀ ਵਿਚ ਕੋਈ ਵੀ ਜ਼ਖਮੀ ਨਹੀਂ ਹੋਇਆ। ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਨੂੰ ਜਾਂਚ ਸੌਂਪੀ ਗਈ ਹੈ। ਰੋਹਿਤ ਸ਼ੈੱਟੀ ਦੇ ਘਰ ਦੇ ਬਾਹਰੋਂ ਵੀਡੀਓ ਫੁਟੇਜ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿਚ ਪੁਲਿਸ ਦੀਆਂ ਗੱਡੀਆਂ ਅਤੇ ਬੈਰੀਕੇਡ ਦਿਖਾਈ ਦੇ ਰਹੇ ਹਨ।
;
;
;
;
;
;
;