ਵਾਰਿਸ ਪੰਜਾਬ ਪਾਰਟੀ ਵਲੋਂ ਸਰਹੱਦੀ ਪਿੰਡ ਭਿੰਡੀ ਔਲਖ ਵਿਖੇ 'ਪੰਥ ਬਚਾਓ ਪੰਜਾਬ ਬਚਾਓ' ਰੈਲੀ ਅੱਜ
ਓਠੀਆ (ਅੰਮ੍ਰਿਤਸਰ), 1 ਫਰਵਰੀ (ਗੁਰਵਿੰਦਰ ਸਿੰਘ ਛੀਨਾ) - ਵਾਰਿਸ ਪੰਜਾਬ ਪਾਰਟੀ ਪੰਜਾਬ ਵਲੋਂ ਅੱਜ ਸਰਹੱਦੀ ਪਿੰਡ ਭਿੰਡੀ ਔਲਖ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ 'ਪੰਥ ਬਚਾਓ ਪੰਜਾਬ ਬਚਾਓ' ਰੈਲੀ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਾਰਿਸ ਪੰਜਾਬ ਪਾਰਟੀ ਦੇ ਆਗੂ ਸਰਹੱਦੀ ਪਿੰਡ ਮਿਆਦੀਆ ਦੇ ਦਲਜੀਤ ਸਿੰਘ ਮਿਆਦੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਇਸ ਰੈਲੀ ਵਿਚ ਪੰਜਾਬ ਪਾਰਟੀ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਉਨ੍ਹਾਂ ਦੀ ਮਾਤਾ ਅਤੇ ਹੋਰ ਆਗੂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ, ਪੰਜਾਬ ਨੂੰ ਅਤੇ ਪੰਜਾਬ ਦੀ ਜਵਾਨੀ ਨੂੰ ਸਿਆਸੀ ਪਾਰਟੀਆਂ ਨੇ ਨਸ਼ਿਆਂ ਵੱਲ ਧੱਕਿਆ ਹੈ। ਇਸ ਲਈ 'ਪੰਥ ਬਚਾਓ ਪੰਜਾਬ ਬਚਾਓ' ਰੈਲੀ ਕਰਕੇ ਲੋਕਾਂ ਨੂੰ ਇਨ੍ਹਾਂ ਸਿਆਸੀ ਪਾਰਟੀਆਂ ਦੇ ਚੁੰਗਲ ਵਿਚੋਂ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ ਜਾਵੇਗਾ ।
;
;
;
;
;
;
;
;