ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੀ ਟੱਕਰ ਦੌਰਾਨ ਪਤਨੀ ਦੀ ਮੌਤ, ਪਤੀ ਗੰਭੀਰ ਰੂਪ ਵਿਚ ਜ਼ਖਮੀ
ਝਬਾਲ (ਤਰਨਤਾਰਨ), 1 ਫਰਵਰੀ (ਸੁਖਦੇਵ ਸਿੰਘ/ਸਰਬਜੀਤ ਸਿੰਘ) - ਅੱਡਾ ਗੱਗੋਬੂਹਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਦੌਰਾਨ ਇਕ ਮੋਟਰਸਾਈਕਲ ਸਵਾਰ 'ਤੇ ਸਵਾਰ ਔਰਤ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਪਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਝਬਾਲ ਅਤੇ ਉਸ ਦੀ ਪਤਨੀ ਅੰਜੂ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਪੱਧਰੀ ਤੋਂ ਰਿਸ਼ਤੇਦਾਰਾਂ ਨੂੰ ਮਿਲਕੇ ਵਾਪਸ ਘਰ ਪਰਤ ਰਹੇ ਸਨ। ਜਦੋਂ ਉਹ ਅੱਡਾ ਗੱਗੋਬੂਹਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਿਹਾ ਤੇਜ਼ ਰਫ਼ਤਾਰ ਮੋਟਰਸਾਈਕਲ ਉਨਾਂ ਦੇ ਮੋਟਰਸਾਈਕਲ ਦੇ ਵਿਚ ਆ ਵੱਜਾ, ਜਿਸ ਨਾਲ ਦੋਵੇਂ ਜੀਅ ਸੜਕ ਤੇ ਡਿੱਗ ਪਏ। ਇਸ ਦੌਰਾਨ ਪਿੱਛੋਂ ਆ ਰਹੀ ਇਕ ਹੋਰ ਤੇਜ਼ ਰਾਫਤਾਰ ਗੱਡੀ ਸੜਕ 'ਤੇ ਡਿੱਗੀ ਅੰਜੂ ਜ਼ਖ਼ਮੀ ਹੋ ਗਿਆ, ਜਦਕਿ ਨਵਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।ਘਟਨਾ ਸਥਾਨ 'ਤੇ ਪੁਲੀਸ ਪਾਰਟੀ ਸਮੇਤ ਪੁੱਜੇ ਥਾਣੇਦਾਰ ਜਤਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
;
;
;
;
;
;
;