ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੰਦਰ, ਮਲੋਟ, ਵਿਖੇ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ - ਸੁਖਬੀਰ
ਮਲੋਟ (ਸ੍ਰੀ ਮੁਕਤਸਰ ਸਾਹਿਬ), 1 ਫਰਵਰੀ - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਕਿਹਾ, ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੰਦਰ, ਮਲੋਟ, ਵਿਖੇ ਨਤਮਸਤਕ ਹੋ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਵਿਚੋਂ ਊਚ ਨੀਚ ਨੂੰ ਖ਼ਤਮ ਕਰ ਬਰਾਬਰਤਾ ਤੇ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਆਓ ਸਮਾਜ ਵਿਚ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਕੇ ਪੰਜਾਬ ਨੂੰ ਖੁਸ਼ਹਾਲ ਬਣਾਈਏ ।
;
;
;
;
;
;
;