ਇਸ ਵਾਰ ਵੀ ਉਮੀਦਾਂ ’ਤੇ ਖਰਾ ਨਹੀਂ ਉਤਰਿਆ ਕੇਂਦਰੀ ਬਜਟ -ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 1 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ਲੈ ਕੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਕੇਂਦਰੀ ਬਜਟ ਇਸ ਵਾਰ ਵੀ ਉਮੀਦਾਂ ’ਤੇ ਖਰਾ ਨਹੀਂ ਉਤਰਿਆ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ’ਚ ਕਿਸਾਨਾਂ ਲਈ ਐਮਐਸਪੀ ਤੇ ਨੌਜਵਾਨਾਂ ਲਈ ਰੁਜ਼ਗਾਰ ਦੀ ਕੋਈ ਗੱਲ ਨਹੀਂ। ਉਨ੍ਹਾਂ ਕਿਹਾ ਕਿ ਇਸ ਵਾਰ
ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮਿਹਨਤਕਸ਼ ਲੋਕ ਹਨ। ਅਸੀਂ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰਾਂਗੇ।
;
;
;
;
;
;
;