ਮੁੱਖ ਮੰਤਰੀ ਵਲੋਂ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਦੇ ਨਾਮ ਉਤੇ ਰੱਖਣ ਦੀ ਮੰਗ
ਹਲਵਾਰਾ, 1 ਫ਼ਰਵਰੀ (ਮਨਦੀਪ ਸਿੰਘ ਉੱਭੀ)-ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਦਾ ਪ੍ਰਧਾਨ ਮੰਤਰੀ ਵਲੋ ਵਰਚੁਅਲ ਉਦਘਾਟਨ ਸਮਾਗਮ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਹਲਵਾਰਾ ਏਅਰਪੋਰਟ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਰੱਖਣ ਲਈ ਕੇਂਦਰ ਸਰਕਾਰ ਤੋਂ ਮੰਗ ਕੀਤੀ ਅਤੇ ਕਿਹਾ ਕਿ ਸ਼ਹੀਦ ਸਰਾਭਾ ਇਸ ਇਲਾਕੇ ਦੇ ਸਨ, ਉਹ ਸਭ ਤੋਂ ਛੋਟੀ ਉਮਰ ਦੇ ਸ਼ਹੀਦ ਸਨ। ਇਸ ਕਰਕੇ ਇਸ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਉਤੇ ਰੱਖਿਆ ਜਾਣਾ ਚਾਹੀਦਾ ਹੈ।
;
;
;
;
;
;
;