JALANDHAR WEATHER

ਕੇਂਦਰੀ ਬਜਟ ਦੇਸ਼ ਨੂੰ ਵਿਕਸਤ ਰਾਸ਼ਟਰ ਬਣਾਉਣ ਦੇ ਸੰਕਲਪ ਦਾ ਮੀਲ ਪੱਥਰ -ਸੁਨੀਲ ਜਾਖੜ

ਚੰਡੀਗੜ੍ਹ 1 ਫਰਵਰੀ-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਕੇਂਦਰੀ ਬਜਟ ਗਰੀਬ, ਮਜ਼ਦੂਰ, ਕਿਸਾਨ, ਮਹਿਲਾਵਾਂ, ਨੌਜਵਾਨਾਂ ਅਤੇ ਪਿਛੜੇ ਵਰਗਾਂ ’ਤੇ ਕੇਂਦਰਿਤ ਹੈ ਜੋ ਕਿ 2047 ਤੱਕ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਲਈ ਸਿੱਧੀ ਦਾ ਮੀਲ ਪੱਥਰ ਸਾਬਤ ਹੋਵੇਗਾ।
ਬਜਟ ’ਤੇ ਆਪਣੀ ਪ੍ਰਤਿਕ੍ਰਿਆ ਦਿੰਦਿਆਂ ਸੁਨੀਲ ਜਾਖੜ ਨੇ ਆਖਿਆ ਕਿ ਇਹ ਬਜਟ ਸਭ ਕਾ ਸਾਥ ਸਭ ਕਾ ਵਿਕਾਸ ਦੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਨੀਤੀ ਤੋਂ ਪ੍ਰੇਰਿਤ ਹੈ ਅਤੇ ਇਸ ’ਚ ਕੇਂਦਰੀ ਖਜ਼ਾਨਾ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾ ਰਮਨ ਨੇ ਸਮਾਜ ਦੇ ਹਰ ਵਰਗ ਦਾ ਖਿਆਲ ਕਰਦਿਆਂ ਇਹ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਹੈ ਕਿ ਇਸ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਅਤੇ ਦੇਸ਼ ’ਚ ਬੁਨਿਆਦੀ ਢਾਂਚੇ ਦਾ ਵਿਕਾਸ ਹੋਵੇ।

ਉਨ੍ਹਾਂ ਆਖਿਆ ਕਿ ਦੇਸ਼ ’ਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਬਜਟ ਦੀ ਪ੍ਰਸਤਾਵਨਾ ਦੱਸਦੀ ਹੈ ਕਿ ਭਾਰਤ ਸਰਕਾਰ ਦੇਸ਼ ਨੂੰ ਵਿਕਸਿਤ ਰਾਸ਼ਟਰ ਵਜੋਂ ਅੱਗੇ ਲੈ ਕੇ ਜਾ ਰਹੀ ਹੈ। ਇਸ ਬਜਟ ’ਚ ਜਿੱਥੇ ਮਹਿਲਾਵਾਂ ਲਈ ਸ਼ੀ ਮਾਰਟ ਦੀ ਯੋਜਨਾ ਲਿਆਂਦੀ ਜਾ ਰਹੀ ਹੈ, ਉੱਥੇ ਹੀ ਕੰਮਕਾਜੀ ਮਹਿਲਾਵਾਂ ਅਤੇ ਵਿਦਿਆਰਥਣਾਂ ਲਈ ਹਰੇਕ ਜ਼ਿਲ੍ਹੇ ’ਚ ਹੋਸਟਲ ਖੋਲ੍ਹਣ ਦੀ ਯੋਜਨਾ ਦਾ ਐਲਾਨ ਵੀ ਕੀਤਾ ਗਿਆ ਹੈ। ਜੋ ਕਿ ਮਹਿਲਾ ਸਸ਼ਕਤੀਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਆਖਿਆ ਕਿ ਸਪੋਰਟਸ ਇੰਡਸਟਰੀ ਅਤੇ ਐਮ.ਐਸ.ਐਮ.ਈ. ਲਈ ਭਾਰਤ ਸਰਕਾਰ ਵਲੋਂ ਨਵੇਂ ਬਜਟ ’ਚ ਜੋ ਐਲਾਨ ਕੀਤੇ ਗਏ ਹਨ, ਉਸ ਦਾ ਪੰਜਾਬ ਦੇ ਉਦਯੋਗ ਨੂੰ ਵੱਡੇ ਪੱਧਰ ’ਤੇ ਫਾਇਦਾ ਹੋਵੇਗਾ। ਉਨ੍ਹਾਂ ਆਖਿਆ ਕਿ ਸਹਿਕਾਰਤਾ ਸੰਘਵਾਦ ਦੀ ਨੀਤੀ ਤਹਿਤ 16ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ 1.4 ਲੱਖ ਕਰੋੜ ਰੁਪਏ ਸੂਬਿਆਂ ਨੂੰ ਵਿਕਾਸ ਲਈ ਦੇਣ ਦਾ ਇਸ ’ਚ ਐਲਾਨ ਕੀਤਾ ਗਿਆ ਹੈ, ਜਿਸ ਨਾਲ ਮੁਲਕ ’ਚ ਸਰਬ ਪੱਖੀ ਵਿਕਾਸ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ