JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਲਵਾਰਾ ਸਿਵਲ ਏਅਰਪੋਰਟ ਦਾ ਵਰਚੁਅਲ ਉਦਘਾਟਨ

ਹਲਵਾਰਾ, 1 ਫ਼ਰਵਰੀ (ਮਨਦੀਪ ਸਿੰਘ ਉੱਭੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਦਾ ਵਰਚੁਅਲ ਉਦਘਾਟਨ ਕੀਤਾ ਗਿਆ। 2007 ’ਚ ਸਵਰਗੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਲੋਂ ਅੰਤਰਰਾਸ਼ਟਰੀ ਏਅਰਪੋਰਟ ਹਲਵਾਰਾ ਬਣਾਉਣ ਦਾ ਸੁਪਨਾ ਹੁਣ ਪੂਰਾ ਹੋਇਆ ਹੈ। ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਸਿਰਫ਼ ਕਿਸੇ ਆਮ ਪ੍ਰੋਜੈਕਟ ਦਾ ਹਿੱਸਾ ਨਹੀਂ ਹੈ, ਸਗੋਂ ਦੇਸ਼ ਦੇ ਮਹਾਨ ਅਰਥਸ਼ਾਸਤਰੀ ਅਤੇ ਦੋ ਵਾਰ ਪ੍ਰਧਾਨ ਮੰਤਰੀ ਰਹੇ ਡਾ. ਮਨਮੋਹਨ ਸਿੰਘ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦਾ ਹਿੱਸਾ ਹੈ।

ਉਨ੍ਹਾਂ ਨੇ ਲਗਭਗ 20 ਸਾਲ ਪਹਿਲਾਂ ਇਸ ਹਵਾਈ ਅੱਡੇ ਦੇ ਨਿਰਮਾਣ ਦਾ ਐਲਾਨ ਕੀਤਾ ਸੀ। 2007 ’ਚ ਆਪਣੇ ਪਹਿਲੇ ਕਾਰਜਕਾਲ ਦੌਰਾਨ ਤੱਤਕਾਲੀ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਲੁਧਿਆਣਾ ਦੇ ਪੇਂਡੂ ਖੇਤਰ ’ਚ ਉੱਤਰੀ ਭਾਰਤ ਦੇ ਅਹਿਮ ਭਾਰਤੀ ਹਵਾਈ ਸੈਨਾ ਸਟੇਸ਼ਨ ਹਲਵਾਰਾ ਦੇ ਨਾਲ ਇਸ ਹਵਾਈ ਅੱਡੇ ਦੇ ਨਿਰਮਾਣ ਦਾ ਐਲਾਨ ਕੀਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ