JALANDHAR WEATHER

ਕੇਂਦਰੀ ਜੇਲ੍ਹ ’ਚ ਇਕ ਕੈਦੀ ਦੀ ਸਿਹਤ ਵਿਗੜਣ ਕਾਰਨ ਹੋਈ ਮੌਤ

ਕਪੂਰਥਲਾ, 1 ਫਰਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ’ਚ ਇਕ ਕੈਦੀ ਦੀ ਹਾਲਤ ਵਿਗੜਣ 'ਤੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ’ਚ ਤਾਇਨਾਤ ਡਿਊਟੀ ਡਾ. ਕਰਨਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਜੇਲ੍ਹ ’ਚੋਂ ਇਕ ਕੈਦੀ ਸ਼ੇਰਦਾਸ ਪੁੱਤਰ ਸੋਹਣ ਸਿੰਘ ਨੂੰ ਮੁਲਾਜ਼ਮ ਸਿਵਲ ਹਸਤਪਾਲ ਵਿਖੇ ਲੈ ਕੇ ਆਏ ਸਨ, ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿਤਾ ਗਿਆ ਹੈ। ਮਿ੍ਰਤਕ ਦੀ ਲਾਸ਼ ਸਿਵਲ ਹਸਤਪਾਲ ਦੇ ਮੁਰਦਾਘਰ ’ਚ ਰੱਖਵਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਰਤਕ ਕੈਦੀ ਕਤਲ ਦੇ ਕੇਸ ’ਚ ਸਜ਼ਾ ਭੁਗਤ ਰਿਹਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ