ਸ਼ਰਾਬੀ ਕਾਰ ਸਵਾਰਾਂ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਹਾਦਸੇ ਵਿਚ ਕਈ ਗੰਭੀਰ ਜ਼ਖਮੀ
ਮੋਗਾ, 1 ਫਰਵਰੀ (ਹਰਪਾਲ ਸਿੰਘ)- ਮੋਗਾ ਵਿਚ ਕਾਰ ਸਵਾਰ ਨੌਜਵਾਨਾਂ ਨੇ ਭਿਆਨਕ ਹਾਦਸਿਆਂ ਨੂੰ ਅੰਜਾਮ ਦਿੱਤਾ। ਦੇਖਣ ਵਾਲਿਆਂ ਦਾ ਕਹਿਣਾ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਦਾਰੂ ਪੀਤੀ ਹੋਈ ਸੀ ਤੇ ਉਹ ਤੇਜ਼ ਰਫਤਾਰ ਨਾਲ ਕਾਰ ਚਲਾ ਰਹੇ ਸਨ ਤੇ ਉਨ੍ਹਾਂ ਕੋੋਲੋਂ ਕਾਰ ਸੰਭਾਲੀ ਨਹੀਂ ਗਈ। ਲੋਕਾਂ ਨੇ ਦੱਸਿਆ ਕਿ ਤੇਜ਼ ਰਫਤਾਰ ਕਾਰ ਕਈਆਂ ਗੱਡੀਆਂ ਨੂੰ ਟੱਕਰ ਮਾਰਦੀ ਹੋਈ ਇਕ ਸਾਇਕਲ ਸਵਾਰ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਕਈਆਂ ਦੀਆਂ ਲੱਤਾਂ ਟੁੱਟ ਗਈਆਂ ਤੇ ਕਈ ਗੰਭੀਰ ਜ਼ਖਮੀ ਹੋਏ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
;
;
;
;
;
;
;