JALANDHAR WEATHER

ਟੂਰਨਾਮੈਂਟ ’ਚ ਹਿੱਸਾ ਲਵੇਗਾ ਪਾਕਿਸਤਾਨ ਪਰ ਭਾਰਤ ਵਿਰੁੱਧ ਟੀ-20 ਵਰਲਡ ਕੱਪ ਮੈਚ ਦਾ ਕਰੇਗਾ ਬਾਈਕਾਟ

ਲਹੌਰ, 1 ਫਰਵਰੀ (ਪੀ.ਟੀ.ਆਈ.)-ਪਾਕਿਸਤਾਨ ਨੇ ਐਤਵਾਰ ਨੂੰ ਰਸਮੀ ਤੌਰ 'ਤੇ ਭਾਰਤ ਵਿਰੁੱਧ ਆਪਣੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ਗਰੁੱਪ ਲੀਗ ਮੈਚ ਦਾ ਬਾਈਕਾਟ ਕਰਨ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ, ਭਾਵੇਂ ਕਿ ਸਰਕਾਰ ਨੇ 7 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਬਾਕੀ ਟੂਰਨਾਮੈਂਟ ਲਈ ਰਾਸ਼ਟਰੀ ਟੀਮ ਦੀ ਭਾਗੀਦਾਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਨੂੰ ਵਿਰੋਧ ਵਜੋਂ ਦੇਖਿਆ ਜਾ ਰਿਹਾ ਹੈ ਕਿਉਂਕਿ ਆਈ.ਸੀ.ਸੀ. ਨੇ ਸੁਰੱਖਿਆ ਕਾਰਨਾਂ ਕਰਕੇ ਆਈ.ਸੀ.ਸੀ. ਨੇ ਸੁਰੱਖਿਆ ਕਾਰਨਾਂ ਤੋਂ ਆਪਣੇ ਮੈਚ ਭਾਰਤ ਤੋਂ ਸ਼੍ਰੀਲੰਕਾ ਵਿਚ ਸ਼ਿਫਟ ਕਰਨ ਦੀ ਬੰਗਲਾਦੇਸ਼ ਦੀ ਮੰਗ ਨੂੰ ਸਵੀਕਾਰ ਨਹੀਂ ਕੀਤਾ।

ਆਪਣੇ ਪ੍ਰਮਾਣਿਤ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕੀਤੇ ਗਏ ਇਕ ਬਿਆਨ ’ਚ ਪਾਕਿਸਤਾਨ ਸਰਕਾਰ ਨੇ ਕਿਹਾ ਕਿ ਉਸਨੇ ਪਾਕਿਸਤਾਨ ਕ੍ਰਿਕਟ ਟੀਮ ਨੂੰ ਟੂਰਨਾਮੈਂਟ ’ਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ ਪਰ ਕਿਹਾ ਕਿ ਟੀਮ ਕੋਲੰਬੋ ’ਚ ਭਾਰਤ ਵਿਰੁੱਧ 15 ਫਰਵਰੀ ਨੂੰ ਹੋਣ ਵਾਲਾ ਮੈਚ ਨਹੀਂ ਖੇਡੇਗਾ।
ਇਸ ਫੈਸਲੇ ਨਾਲ ਭਾਰਤ ਅਤੇ ਸ਼੍ਰੀਲੰਕਾ ਦੁਆਰਾ ਸਾਂਝੇ ਤੌਰ 'ਤੇ ਆਯੋਜਿਤ ਕੀਤੇ ਜਾ ਰਹੇ ਟੂਰਨਾਮੈਂਟ ’ਚ ਪਾਕਿਸਤਾਨ ਦੀ ਭਾਗੀਦਾਰੀ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ਦਾ ਅੰਤ ਹੋ ਗਿਆ ਹੈ। " ਸਰਕਾਰ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, "ਪਾਕਿਸਤਾਨ ਦੇ ਇਸਲਾਮੀ ਗਣਰਾਜ ਦੀ ਸਰਕਾਰ ਨੇ ਆਈਸੀਸੀ ਵਿਸ਼ਵ ਟੀ-20 2026 ’ਚ ਹਿੱਸਾ ਲੈਣ ਲਈ ਪਾਕਿਸਤਾਨ ਕ੍ਰਿਕਟ ਟੀਮ ਨੂੰ ਮਨਜ਼ੂਰੀ ਦੇ ਦਿੱਤੀ ਹੈ, ਹਾਲਾਂਕਿ, ਪਾਕਿਸਤਾਨ ਕ੍ਰਿਕਟ ਟੀਮ 15 ਫਰਵਰੀ 2026 ਨੂੰ ਭਾਰਤ ਵਿਰੁੱਧ ਹੋਣ ਵਾਲੇ ਮੈਚ ’ਚ ਮੈਦਾਨ ’ਚ ਨਹੀਂ ਉਤਰੇਗੀ।

ਪੀ.ਸੀ.ਬੀ. ਨੇ ਕਿਹਾ ਸੀ ਕਿ ਬੰਗਲਾਦੇਸ਼ ਦੇ ਟੂਰਨਾਮੈਂਟ ਤੋਂ ਬਾਹਰ ਹੋਣ ਦੇ ਮੱਦੇਨਜ਼ਰ ਸਰਕਾਰ ਟੂਰਨਾਮੈਂਟ ’ਚ ਟੀਮ ਦੀ ਭਾਗੀਦਾਰੀ ਬਾਰੇ ਫੈਸਲਾ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ