ਐਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਧਾਮੀ ਪਹੁੰਚੇ ਨਾਭਾ ਦੇ ਸ਼ਾਹੀ ਹੀਰਾ ਮਹਿਲ
ਨਾਭਾ, (ਪਟਿਆਲਾ), 2 ਫਰਵਰੀ (ਜਗਨਾਰ ਸਿੰਘ ਦੁਲੱਦੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਸ਼ਾਹੀ ਹੀਰਾ ਮਹਿਲ ਵਿਖੇ ਪਹੁੰਚੇ, ਜਿਥੇ ਉਹਨਾਂ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲਿਹਾ ਗਿਆ। ਉਪਰੰਤ ਐਡਵੋਕੇਟ ਧਾਮੀ ਵਲੋਂ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕਰਕੇ ਯੁਵਰਾਜ ਅਭੀ ਉਦੇ ਪ੍ਰਤਾਪ ਸਿੰਘ ਦੀ ਦਸਤਾਰਬੰਦੀ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਕਿ ਜਿਸ ਸਮੇਂ ਉਹ ਪਹਿਲਾਂ ਸ਼ਾਹੀ ਹੀਰਾ ਮਹਿਲ ਵਿਖੇ ਪਹੁੰਚੇ ਸਨ ਤਾਂ ਉਸ ਸਮੇਂ ਹੀਰਾ ਮਹਿਲ ਦੇ ਹਾਲਾਤ ਕੁਝ ਹੋਰ ਸਨ ਤੇ ਅੱਜ ਮਹਾਰਾਣੀ ਪ੍ਰਿਤੀ ਸਿੰਘ ਦੀ ਮਿਹਨਤ ਸਦਕਾ ਹੀਰਾ ਮਹਿਲ ਨੂੰ ਪੁਰਾਣੀ ਦਿੱਖ ਦੇ ਕੇ ਬਹੁਤ ਹੀ ਵਧੀਆ ਤਰੀਕੇ ਨਾਲ ਸ਼ਿੰਗਾਰਿਆ ਗਿਆ ਹੈ। ਇਸ ਮੌਕੇ ਮਹਾਰਾਣੀ ਉਮਾ ਸਿੰਘ, ਰਾਣੀ ਪ੍ਰੀਤੀ ਸਿੰਘ ਅਤੇ ਭਾਈ ਆਤਮ ਪ੍ਰਕਾਸ਼ ਸਿੰਘ ਮੈਨੇਜਰ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਘੋੜਿਆਂਵਾਲਾ ਮੌਜੂਦ ਸਨ।
;
;
;
;
;
;
;