JALANDHAR WEATHER

ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਪੁੱਜੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਨਾਭਾ, (ਪ‌ਟਿਆਲਾ), 2 ਫਰਵਰੀ (ਜਗਨਾਰ ਸਿੰਘ ਦੁਲੱਦੀ) - ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਕ ਵਾਰ ਜੇਲ੍ਹ 'ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਮੁਲਾਕਾਤ ਕਰ ਚੁੱਕੇ ਹਨ। ਜੇਲ੍ਹ 'ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ਾਹੀ ਮਹਿਲ ਹੀਰਾ ਮਹਿਲ ਵਿਖੇ ਸ਼ਾਹੀ ਪਰਿਵਾਰ ਵਲੋਂ ਕਰਵਾਏ ਗਏ ਦਸਤਾਰਬੰਦੀ ਸਮਾਗਮ ਵਿਚ ਵੀ ਪਹੁੰਚੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ