ਬਿਕਰਮ ਸਿੰਘ ਮਜੀਠੀਆ ’ਤੇ ਲੱਗੇ ਸਾਰੇ ਦੋਸ਼ ਹਨ ਗਲਤ- ਬਾਬਾ ਗੁਰਿੰਦਰ ਸਿੰਘ ਢਿੱਲੋਂ
ਨਾਭਾ, (ਪਟਿਆਲਾ), 2 ਫਰਵਰੀ - ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜੇਲ੍ਹ ’ਚ ਨਜ਼ਰਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਹ ਮੇਰੇ ਦੋਸਤ ਹਨ ਤੇ ਮੈਂ ਉਨ੍ਹਾਂ ਨਾਲ ਮੁਲਾਕਾਤ ਕਰਨ ਆਇਆ ਹਾਂ। ਉਨ੍ਹਾਂ ਅੱਗੇ ਕਿਹਾ ਕਿ ਬਿਕਰਮ ਸਿੰਘ ’ਤੇ ਲੱਗੇ ਸਾਰੇ ਦੋਸ਼ ਗਲਤ ਹਨ। ਉਨ੍ਹਾਂ ਅੱਗੇ ਕਿਹਾ ਕਿ ਮਜੀਠੀਆ ਬਿਲਕੁੱਲ ਠੀਕ ਹੈ ਤੇ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਕਿਸੇ ’ਤੇ ਵੀ ਕੋਈ ਟਿੱਪਣੀ ਕਰਨਾ ਮੈਨੂੰ ਸ਼ੋਭਾ ਨਹੀਂ ਦਿੰਦਾ ਤੇ ਰਿਸ਼ਤੇਦਾਰੀ ਆਪਣੀ ਥਾਂ ’ਤੇ ਅਤੇ ਸਰਕਾਰ ਆਪਣੀ ਥਾਂ ’ਤੇ ਹੈ।
;
;
;
;
;
;
;
;