ਰੁਜ਼ਗਾਰ ਦੀ ਭਾਲ 'ਚ ਦੁਬਈ ਗਏ ਨੌਜਵਾਨ ਦੀ ਮੌਤ
ਮਹਿਲ ਕਲਾਂ, (ਬਰਨਾਲਾ)- 2 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਸਹਿਜੜਾ ਦੇ ਇਕ ਮਜ਼ਦੂਰ ਪਰਿਵਾਰ ਨਾਲ ਸੰਬੰਧਤ ਰੋਟੀ-ਰੋਜ਼ੀ ਦੀ ਭਾਲ 'ਚ ਦੁਬਈ ਗਏ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਹਰਬੰਸ ਸਿੰਘ ਵਾਸੀ ਸਹਿਜੜਾ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਆਪਣੇ 20 ਸਾਲਾ ਪੁੱਤਰ ਹਰਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਦੀ ਆਸ ਨਾਲ ਕਰਜ਼ਾ ਚੁੱਕ ਕੇ ਪੰਜ ਮਹੀਨੇ ਪਹਿਲਾਂ ਦੁਬਈ ਭੇਜਿਆ ਸੀ ਪਰ ਲੰਘੀ 24 ਜਨਵਰੀ ਨੂੰ ਦੁਬਈ ਤੋਂ ਆਏ ਫੋਨ ਰਾਹੀਂ ਉਸ ਦੀ ਮੌਤ ਦੀ ਖਬਰ ਮਿਲਣ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ।
;
;
;
;
;
;
;
;