JALANDHAR WEATHER

2 ਪਿਸਤੌਲ, 2 ਜ਼ਿੰਦਾ ਰੌਂਦ ਤੇ ਦੋ ਮੈਗਜ਼ੀਨਾਂ ਸਣੇ ਇਕ ਨੌਜਵਾਨ ਕਾਬੂ

ਸੰਗਤ ਮੰਡੀ, 2 ਫਰਵਰੀ ( ਦੀਪਕ ਸ਼ਰਮਾ)-ਸੀ. ਆਈ. 1 ਬਠਿੰਡਾ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਸੰਗਤ ਥਾਣਾ ਅਧੀਨ ਪੈਂਦੇ ਪਿੰਡ ਸੰਗਤ ਕਲਾਂ ਦੇ ਇਕ ਨੌਜਵਾਨ ਪਾਸੋਂ 2 ਜ਼ਿੰਦਾ ਰੌਂਦ, 2 ਮੈਗਜ਼ੀਨ ਅਤੇ ਦੋ ਪਿਸਤੌਲ ਬਰਾਮਦ ਕਰਨ ’ਚ ਸਫਲਤਾ ਹਾਸਿਲ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਸੀ. ਆਈ. 1 ਦੀ ਪੁਲਿਸ ਪਾਰਟੀ ਜਿਸ ਦੀ ਅਗਵਾਈ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਕਰ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੰਗਤ ਕਲਾਂ ਦੇ ਪੈਟਰੋਲ ਪੰਪ ਕੋਲ ਪਹੁੰਚੀ ਤਾਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸਦੇ ਕੋਲੋਂ 2 ਪਿਸਤੌਲ, 2 ਮੈਗਜ਼ੀਨ ਤੇ 2 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ, ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਅਕਾਸ਼ ਪੁੱਤਰ ਪੱਪੂ ਰਾਮ ਵਾਸੀ ਸੰਗਤ ਕਲਾਂ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ.ਐਸ.ਪੀ. ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਅੱਜ ਇਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਇਸ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਕਿ ਹੋਰ ਵੀ ਡੁੰਘਾਈ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ