ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਨਾਲ ਸੱਚਾਈ ਸਾਹਮਣੇ ਆਈ-ਡਾ. ਚੀਮਾ
ਸ੍ਰੀ ਮੁਕਤਸਰ ਸਾਹਿਬ, 2 ਫਰਵਰੀ (ਰਣਜੀਤ ਸਿੰਘ ਢਿੱਲੋਂ)- ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਮਾਣਯੋਗ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਵੀਡੀਓ ਗੱਲਬਾਤ ਜਾਰੀ ਕਰਦਿਆਂ ਕਿਹਾ ਕਿ ਸ. ਮਜੀਠੀਆ ਨੂੰ ਸਰਕਾਰ ਨੇ ਲੰਮੇ ਸਮੇਂ ਤੋਂ ਝੂਠੇ ਕੇਸ ਦਰਜ ਕਰਕੇ ਜੇਲ੍ਹ ’ਚ ਡੱਕਿਆ ਹੋਇਆ ਸੀ, ਇਹ ਇਕੱਲਾ ਜੇਲ੍ਹ ’ਚ ਹੀ ਨਹੀਂ ਡੱਕਿਆ ਸੀ, ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦਾ ਵੀ ਹਨਨ ਕੀਤਾ ਜਾ ਰਿਹਾ ਸੀ। ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਨਾਲ ਇਨਸਾਫ਼ ਕਰਦਿਆਂ ਉਨ੍ਹਾਂ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਦਿੱਤੀ, ਜਿਸ ਨਾਲ ਪਾਰਟੀ ਕੇਡਰ ਵੀ ਹੈ। ਡਾ. ਚੀਮਾ ਨੇ ਕਿਹਾ ਕਿ ਭਾਵੇਂ ਸਰਕਾਰ ਨੇ ਲੱਖ ਜ਼ੋਰ ਲਾ ਲਿਆ, ਪਰ ਫਿਰ ਵੀ ਅੱਜ ਸੱਚਾਈ ਸਾਹਮਣੇ ਆ ਗਈ। ਉਨ੍ਹਾਂ ਨੂੰ ਜ਼ਮਾਨਤ ਮਿਲਣ ਨਾਲ ਵਰਕਰਾਂ ’ਚ ਵੀ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਤੇ ਹੋਰ ਆਗੂ ਹਾਜ਼ਰ ਸਨ।
;
;
;
;
;
;
;
;