ਬਠਿੰਡਾ ’ਚ ਨਸ਼ਾ ਤਸਕਰਾਂ ਦੇ ਮਕਾਨ ’ਤੇ ਚੱਲਿਆ ‘ਪੀਲਾ ਪੰਜਾ’
ਬਠਿੰਡਾ, 2 ਫਰਵਰੀ (ਅੰਮ੍ਰਿਤਪਾਲ ਸਿੰਘ ਵਲਾਣ)-: ਨਸ਼ਾ ਤਸਕਰਾਂ ਵਿਰੁੱਧ ਚਲ ਰਹੀ ਸੂਬਾ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਬਠਿੰਡਾ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ। ਸਥਾਨਕ ਧੋਬੀਆਣਾ ਬਸਤੀ ’ਚ ਨਸ਼ਾ ਤਸਕਰੀ ਦੇ ਦੋਸ਼ੀ ਦੇ ਮਕਾਨ ’ਤੇ ਪੀਲਾ ਪੰਜਾ ਚਲਾਇਆ ਗਿਆ। ਇਸ ਮੌਕੇ ਐਸ.ਪੀ. ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਉਰਫ਼ ਕਾਕਾ ਵਿਰੁੱਧ ਨਸ਼ਾ ਤਸਕਰੀ ਦੇ ਕੇਸ ਦਰਜ ਹਨ, ਜਦਕਿ ਉਸਦੇ ਪੁੱਤਰ ਹਰਪ੍ਰੀਤ ਕਾਹਲਵਾਂ ਵਿਰੁੱਧ ਵੀ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਵਲੋਂ ਬੀ.ਡੀ.ਏ. ਦੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕਰਕੇ ਮਕਾਨ ਤਿਆਰ ਕੀਤਾ ਗਿਆ ਸੀ, ਜਿਸਨੂੰ ਢਾਹੁਣ ਲਈ ਪੁਲਿਸ ਨੇ ਸਿਵਲ ਪ੍ਰਸ਼ਾਸਨ ਦੀ ਸਹਾਇਤਾ ਨਾਲ ਇਹ ਕਾਰਵਾਈ ਕੀਤੀ ਹੈ।
;
;
;
;
;
;
;
;