JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੇ ਫੈਸਲੇ ਦਾ ਕੀਤਾ ਸਵਾਗਤ

ਅੰਮ੍ਰਿਤਸਰ, 2 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਆਂਪਾਲਿਕਾ ’ਤੇ ਸਮਾਜ ਦਾ ਹਮੇਸ਼ਾ ਯਕੀਨ ਰਿਹਾ ਹੈ ਅਤੇ ਹਰ ਵਿਅਕਤੀ ਅਦਾਲਤਾਂ ਤੋਂ ਇਨਸਾਫ਼ ਦੀ ਆਸ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦਾ ਸ. ਬਿਕਰਮ ਸਿੰਘ ਮਜੀਠੀਆ ਸੰਬੰਧੀ ਇਹ ਇਕ ਚੰਗਾ ਫੈਸਲਾ ਹੈ, ਜਿਸ ਨਾਲ ਨਿਰਪੱਖ ਨਿਆਂਪ੍ਰਣਾਲੀ ’ਤੇ ਭਰੋਸਾ ਹੋਰ ਮਜ਼ਬੂਤ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ