ਆਰ.ਟੀ.ਏ. ਦਫਤਰ ਦਾ ਕਲਰਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ
ਬਠਿੰਡਾ, 2 ਫਰਵਰੀ (ਅੰਮਿ੍ਤਪਾਲ ਸਿੰਘ ਵਲਾਣ, ਨੈਬ ਸਿੰਘ ਸਿੱਧੂ)- ਵਿਜੀਲੈਂਸ ਬਿਊਰੋ ਦੀ ਟੀਮ ਨੇ ਅੱਜ ਬਠਿੰਡਾ ਵਿਚ ਇਕ ਵੱਡੀ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਦੇ ਇਕ ਕਲਰਕ ਡੈਵਿਡ ਕੁਮਾਰ ਨੂੰ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਕੋਲ ਕੀਤੀ ਸ਼ਿਕਾਇਤ ਵਿਚ ਰਾਜੀਵ ਕੁਮਾਰ ਨਾਂ ਦੇ ਵਿਅਕਤੀ ਨੇ ਦੱਸਿਆ ਸੀ ਕਿ ਡੈਵਿਡ ਕੁਮਾਰ ਵਲੋਂ ਵਾਹਨਾਂ ਦੀ ਮਨਜ਼ੂਰੀ ਦੇ ਬਦਲੇ ਰਿਸ਼ਵਤ ਮੰਗੀ ਜਾ ਰਹੀ ਸੀ ਅਤੇ ਉਸਨੂੰ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਨੇ ਯੋਜਨਾਬੱਧ ਤਰੀਕੇ ਨਾਲ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ 2700 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ।
;
;
;
;
;
;
;
;