ਮਜੀਠੀਆ ਨੂੰ ਜ਼ਮਾਨਤ ’ਤੇ ਅਕਾਲੀ ਵਰਕਰ ਨਾਭਾ ਜੇਲ੍ਹ ਦੇ ਬਾਹਰ ਇਕੱਠੇ ਹੋਣੇ ਹੋਏ ਸ਼ੁਰੂ
ਨਾਭਾ, 2 ਫਰਵਰੀ (ਜਗਨਾਰ ਸਿੰਘ ਦੁਲੱਦੀ)-ਜਿਵੇਂ ਹੀ ਅੱਜ ਸੁਪਰੀਮ ਕੋਰਟ ਵਲੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਆਮਦਨ ਤੋਂ ਵੱਧ ਮਾਮਲੇ ਨੂੰ ਲੈ ਕੇ ਨਜ਼ਰਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖਬਰ ਆਈ ਤਾਂ ਅਕਾਲੀ ਵਰਕਰਾਂ ’ਚ ਜੋਸ਼ ਵੇਖਣ ਵਾਲਾ ਸੀ। ਨਾਭਾ ਜੇਲ੍ਹ ਦੇ ਬਾਹਰ ਅਕਾਲੀ ਵਰਕਰ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ’ਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ ਜਦੋਂਕਿ ਪੰਜਾਬ ਸਰਕਾਰ ਵੱਲੋਂ ਝੂਠੇ ਕੇਸ ਪਾ ਕੇ ਅਕਾਲੀ ਆਗੂ ਮਜੀਠੀਆ ਨੂੰ ਜੇਲ ਵਿੱਚ ਬੰਦ ਕੀਤਾ ਗਿਆ ਸੀ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਦੀ ਖੁਸ਼ੀ ’ਚ ਹਲਕੇ ਦੇ ਵਰਕਰਾਂ ਵਲੋਂ ਜਿੱਥੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ, ਉੱਥੇ ਵਰਕਰਾਂ ਵਲੋਂ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦਾ ਮੂੰਹ ਮਿੱਠਾ ਵੀ ਕਰਵਾਇਆ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ।
;
;
;
;
;
;
;
;