ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚਾਈ ਦੀ ਜਿੱਤ : ਗਨੀਵ ਮਜੀਠੀਆ
ਜੈਂਤੀਪੁਰ ਜੇਠੂਵਾਲ, 2 ਫਰਵਰੀ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵਿਰੁੱਧ ਆਪ ਸਰਕਾਰ ਵਲੋਂ ਬਦਲੇ ਦੀ ਭਾਵਨਾ ਨਾਲ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਝੂਠਾ ਕੇਸ ਦਰਜ ਕੀਤਾ ਗਿਆ ਸੀ ਪਰ ਅੱਜ ਮਾਨਯੋਗ ਸੁਪਰੀਮ ਕੋਰਟ ਵਲੋਂ ਸ. ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇਣ ਨਾਲ ਆਖਿਰ ਸੱਚਾਈ ਦੀ ਜਿੱਤ ਹੋਈ ਹੈ।
ਬੀਬਾ ਗਨੀਵ ਕੌਰ ਮਜੀਠੀਆ ਨੇ ਅੱਗੇ ਕਿਹਾ ਕਿ ਆਪ ਸਰਕਾਰ ਵਲੋਂ ਸ. ਬਿਕਰਮ ਸਿੰਘ ਮਜੀਠੀਆ ਦੀ ਸੂਬੇ ’ਚ ਵਧ ਰਹੀ ਚੜ੍ਹਤ ਤੋਂ ਬੁਖਲਾਹਟ ’ਚ ਆ ਕੇ ਝੂਠਾ ਕੇਸ ਦਰਜ ਕੀਤਾ ਗਿਆ ਸੀ ਪਰ ਆਖਿਰ ਸੱਚਾਈ ਦੀ ਹੀ ਜਿੱਤ ਹੋਈ ਹੈ। ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਹਲਕਾ ਮਜੀਠਾ ਦੇ ਅਕਾਲੀ ਆਗੂਆਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ, ਕਿਉਂਕਿ ਮਜੀਠਾ ਹਲਕੇ ਦੇ ਵਰਕਰਾਂ ਨੇ ਮਜੀਠੀਆ ਪਰਿਵਾਰ ਦਾ ਹਮੇਸ਼ਾ ਡਟ ਕੇ ਸਾਥ ਦਿੱਤਾ ਹੈ, ਜਿਸ ਦਾ ਮਜੀਠੀਆ ਪਰਿਵਾਰ ਹਮੇਸ਼ਾ ਰਿਣੀ ਰਹੇਗਾ। ਇਸ ਮੌਕੇ ਉਨ੍ਹਾਂ ਨਾਲ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ਼ ਪ੍ਰੈਸ਼ਰ, ਜਸਪਾਲ ਸਿੰਘ ਭੋਆ, ਮੈਨੇਜਰ ਜਗਰੂਪ ਸਿੰਘ, ਸਰਪੰਚ ਰਘਬੀਰ ਸਿੰਘ ਸੰਧੂ ਆਦਿ ਸ਼ਾਮਿਲ ਸਨ।
;
;
;
;
;
;
;
;