ਰਾਹੁਲ ਗਾਂਧੀ ਨੂੰ ਕਦੇ ਵੀ ਨਹੀਂ ਮਿਲਿਆ ਆਪਣੀਆਂ ਚਿੰਤਾਵਾਂ ਜ਼ਾਹਿਰ ਕਰਨ ਦਾ ਮੌਕਾ- ਸ਼ਸ਼ੀ ਥਰੂਰ
ਨਵੀਂ ਦਿੱਲੀ, 2 ਫਰਵਰੀ (ਏ.ਐਨ.ਆਈ.)- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਸੰਸਦ ਅੰਦਰ ਦਿੱਤੇ ਗਏ ਬਿਆਨ 'ਤੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ, "ਉਨ੍ਹਾਂ ਨੂੰ ਕਦੇ ਵੀ ਆਪਣੀਆਂ ਚਿੰਤਾਵਾਂ ਜ਼ਾਹਿਰ ਕਰਨ ਦਾ ਮੌਕਾ ਨਹੀਂ ਮਿਲਿਆ। ਆਰਟੀਕਲ, ਜਿਸ ਬਾਰੇ ਗੱਲ ਕੀਤੀ ਜਾ ਰਹੈ ਹੈ, ਉਹ ਫੌਜ ਜਾਂ ਸੈਨਿਕਾਂ ਨੂੰ ਬਿਲਕੁਲ ਵੀ ਦੋਸ਼ੀ ਨਹੀਂ ਠਹਿਰਾਉਂਦਾ ਹੈ। ਮੁੱਦਾ ਕੇਂਦਰ ਸਰਕਾਰ ਦੁਆਰਾ ਲਏ ਗਏ ਜਾਂ ਨਾ ਲਏ ਗਏ ਕੁਝ ਫੈਸਲਿਆਂ ਬਾਰੇ ਹੈ ਅਤੇ ਸਪੱਸ਼ਟ ਤੌਰ 'ਤੇ ਰਾਹੁਲ ਇਹੀ ਉਠਾਉਣਾ ਚਾਹੁੰਦੇ ਸਨ। ਮੈਂ ਸਿਰਫ਼ ਇਹੀ ਕਹਿ ਸਕਦਾ ਹਾਂ ਕਿ ਮੈਨੂੰ ਲੱਗਦਾ ਹੈ ਕਿ ਸਰਕਾਰ ਨੂੰ ਇੰਨੀ ਜ਼ਿਆਦਾ ਪ੍ਰਤੀਕਿਰਿਆ ਦੇਣ ਦੀ ਲੋੜ ਨਹੀਂ ਸੀ।"
;
;
;
;
;
;
;
;