JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ’ਤੇ ਅਕਾਲੀ ਅਹੁਦੇਦਾਰ ਤੇ ਵਰਕਰ ਖੁਸ਼

ਅਜਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਦੀ ਖਬਰ ਮਿਲਦਿਆਂ ਹੀ ਅਜਨਾਲਾ ਅੰਦਰ ਵੀ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਸਰਪ੍ਰਸਤੀ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਤੇ ਪਾਰਟੀ ਦੇ ਸੀਨੀਅਰ ਆਗੂ ਭਾਈ ਜੋਰਾਵਰ ਸਿੰਘ ਦੀ ਅਗਵਾਈ ਹੇਠ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਭਾਈ ਜੋਰਾਵਰ ਸਿੰਘ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਕੇ ਮਜੀਠੀਆ ਖਿਲਾਫ ਝੂਠਾ ਮੁਕੱਦਮਾ ਦਰਜ ਕਰਨ ਵਾਲੀ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੂੰਹ ’ਤੇ ਕਰਾਰੀ ਚਪੇੜ ਮਾਰੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਬੁਲੰਦ ਆਵਾਜ਼ ਨੂੰ ਬੰਦ ਕਰਨ ਲਈ ਬਦਲੇ ਦੀ ਭਾਵਨਾ ਨਾਲ ਬਿਕਰਮ ਸਿੰਘ ਮਜੀਠੀਆ ਤੇ ਆਮਦਨ ਤੋਂ ਵੱਧ ਜਾਇਦਾਦ ਦਾ ਝੂਠਾ ਕੇਸ ਦਰਜ ਕੀਤਾ ਗਿਆ ਸੀ, ਕਿਉਂਕਿ ਬਿਕਰਮ ਸਿੰਘ ਮਜੀਠੀਆ ਹਮੇਸ਼ਾ ਹੀ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕਮਾਰੂ ਨੀਤੀਆਂ ਨੂੰ ਉਜਾਗਰ ਕਰਦੇ ਸਨ ਜੋ ਕਿ ਇਸ ਸਰਕਾਰ ਨੂੰ ਬਰਦਾਸ਼ਤ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ।

ਇਸ ਮੌਕੇ ਸਾਬਕਾ ਕੌਂਸਲਰ ਰਛਪਾਲ ਸਿੰਘ ਕਾਲੀ, ਸਾਬਕਾ ਕੌਂਸਲਰ ਸਵਰਨ ਸਿੰਘ ਗੁਲਾਬ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਇਕਬਾਲ ਸਿੰਘ ਸ਼ਿੰਟੂ ਚਾਵਲਾ, ਪਵਿੱਤਰ ਸਿੰਘ ਫੈਂਸੀ, ਸੁਰਿੰਦਰ ਸਿੰਘ ਭੱਟੀ, ਰਛਪਾਲ ਸਿੰਘ ਬਾਊ, ਗੁਰਮੁਖ ਸਿੰਘ ਹਰੜ ਕਲਾਂ, ਜਗਤਾਰ ਸਿੰਘ ਅਜਨਾਲਾ, ਜਗਜੀਤ ਸਿੰਘ, ਅਕਾਸ਼ਦੀਪ ਸਿੰਘ, ਸਵਿੰਦਰ ਸਿੰਘ ਅਤੇ ਅਰਮਾਨ ਸਿੰਘ ਆਦਿ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ