JALANDHAR WEATHER

ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਸੱਚ ਦੀ ਵੱਡੀ ਜਿੱਤ - ਜੋਧ ਸਿੰਘ ਸਮਰਾ

ਅਜਨਾਲਾ, 2 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਨਾਭਾ ਜੇਲ੍ਹ ਵਿਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਸੁਪਰੀਮ ਕੋਰਟ ਵਲੋਂ ਜ਼ਮਾਨਤ ਦੇਣ ਉਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕਿਹਾ ਕਿ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮਾਨਯੋਗ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਨਾਲ ਸੱਚ ਦੀ ਵੱਡੀ ਜਿੱਤ ਹੋਈ ਹੈ।

ਉਨ੍ਹਾਂ ਕਿਹਾ ਕਿ ਮਜੀਠੀਆ ਦੀ ਚੜ੍ਹਤ ਨੂੰ ਰੋਕਣ ਲਈ ਸਿਆਸੀ ਬਦਲਾਖੋਰੀ ਤਹਿਤ ਬਿਨ੍ਹਾਂ ਕਿਸੇ ਸਬੂਤ ਤੋਂ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਬੇਵਜ੍ਹਾ ਲੰਮੇ ਸਮੇਂ ਤੋਂ ਜੇਲ੍ਹ ਅੰਦਰ ਬੰਦ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ