ਇਕ ਕੇਸ ਦੀ ਗਵਾਹੀ ਦੇਣ ਆਏ ਸੇਵਾ ਮੁਕਤ ਏ.ਐਸ.ਆਈ.ਦੀ ਮੌਤ
ਕਪੂਰਥਲਾ, 2 ਫਰਵਰੀ (ਅਮਨਜੋਤ ਸਿੰਘ ਵਾਲੀਆ)- ਜ਼ਿਲ੍ਹਾ ਕਚਹਿਰੀਆਂ ਵਿਚ ਇਕ ਕੇਸ ਦੀ ਗਵਾਹੀ ਦੇਣ ਆਇਆ ਸੇਵਾ ਮੁਕਤ ਏ.ਐਸ.ਆਈ. ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਬੇਹੋਸ਼ ਹੋ ਕਿ ਡਿੱਗ ਗਿਆ। ਜਿਸਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐਸ.ਐਚ.ਓ. ਪ੍ਰਭਜੋਤ ਕੌਰ ਨੇ ਦੱਸਿਆ ਕਿ ਸੇਵਾ ਮੁਕਤ ਏ.ਐਸ.ਆਈ. ਗੁਰਦਿਆਲ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਡਿਫੈਂਸ ਕਾਲੋਨੀ, ਜੋ ਕਿ ਅੱਜ ਅਦਾਲਤ ਵਿਚ ਐਨ.ਡੀ.ਪੀ.ਐਸ. ਦੇ ਕੇਸ ਵਿਚ ਗਵਾਹੀ ਦੇਣ ਗਿਆ ਸੀ, ਜਿੱਥੇ ਉਸਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ ਤੇ ਉਹ ਬੇਹੋਸ਼ ਹੋ ਗਿਆ, ਜਿਸਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਿਊਟੀ ਡਾ. ਸ਼ੈਲਜਾ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸੰਬੰਧੀ ਐਸ.ਐਚ.ਓ. ਨੇ ਦੱਸਿਆ ਕਿ ਉਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ।
;
;
;
;
;
;
;