ਕੋਟ ਮਿੱਤ ਸਿੰਘ ਵਿਖੇ ਪਤੰਗਬਾਜ਼ੀ ਤੋਂ ਹੋਈ ਲੜਾਈ ਦੌਰਾਨ ਇਕ ਨੌਜਵਾਨ ਗੰਭੀਰ ਜ਼ਖ਼ਮੀ
ਸੁਲਤਾਨਵਿੰਡ , 2 ਫਰਵਰੀ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕੇ ਕੋਟ ਮਿੱਤ ਸਿੰਘ ਗਲੀ ਨੰਬਰ 3 ਵਿਖੇ ਪਤੰਗਬਾਜ਼ੀ ਤੋਂ ਹੋਈ ਲੜਾਈ ਦੌਰਾਨ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਿਆ ਹੈ ਕਿ ਕੁਝ ਦਿਨ ਪਹਿਲਾ ਕੋਟ ਮਿੱਤ ਸਿੰਘ ਦੇ ਇਲਾਕੇ ਵਿਚ 2 ਧਿਰਾਂ ਦੋਰਾਨ ਪਤੰਗਬਾਜ਼ੀ ਨੂੰ ਲੈ ਕੇ ਬਹਿਸਬਾਜ਼ੀ ਹੋਈ ਸੀ ਅਤੇ ਦੋਵਾਂ ਧੜਿਆਂ 'ਚ ਵਿਚ ਇੱਟਾਂ ਰੋੜੇ ਚੱਲੇ ਹਨ ਜਿਸ ਨਾਲ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋਇਆ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾ ਦੱਸਿਆ ਕਿ ਇਸ ਲੜਾਈ ਵਿਚ ਦੋਵਾਂ ਧਿਰਾਂ ਦੇ ਪਰਿਵਾਰਾ ਦੇ ਬਿਆਨ ਦਰਜ ਕਰਕੇ ਜਿਹੜੇ ਦੋਸ਼ੀ ਪਾਏ ਜਾਣਗੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;