JALANDHAR WEATHER

ਮਜੀਠੀਆ 10.30 ਵਜੇ ਜੇਲ੍ਹ ਤੋਂ ਆਉਣਗੇ ਬਾਹਰ

ਨਾਭਾ, 3 ਫਰਵਰੀ - ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸੁਪਰੀਮ ਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ 10.30 ਵਜੇ ਨਾਭਾ ਜੇਲ੍ਹ ਚੋਂ ਬਾਹਰ ਆਉਣਗੇ। ਬੀਤੀ ਦੇਰ ਸ਼ਾਮ ਤੱਕ ਜ਼ਮਾਨਤ ਦੇ ਕਾਗਜ਼ ਪੂਰੇ ਨਹੀਂ ਹੋ ਸਕੇ, ਜਿਸ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਸਨ। ਦੱਸ ਦਈਏ ਕਿ ਸਰਬਉੱਚ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਸੰਬੰਧੀ ਮਾਮਲੇ ਨਾਲ ਜੁੜੇ ਤੱਥਾਂ ਅਤੇ ਹਾਲਾਤ ਨੂੰ ਧਿਆਨ 'ਚ ਰੱਖਦੇ ਹੋਏ ਮਜੀਠੀਆ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ । ਇਸ ਮਾਮਲੇ 'ਚ ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਪਿਛਲੇ ਸਾਲ 25 ਜੂਨ ਨੂੰ ਅੰਮਿ੍ਤਸਰ ਰਿਹਾਇਸ਼ ਤੋਂ ਗਿ੍ਫ਼ਤਾਰ ਕੀਤਾ ਸੀ ਅਤੇ ਉਸ ਸਮੇਂ ਤੋਂ ਹੀ ਨਾਭਾ ਜੇਲ੍ਹ ਵਿਚ ਬੰਦ ਹਨ ।ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਜ਼ਮਾਨਤ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਮਜੀਠੀਆ ਵਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿੱਥੇ ਕੱਲ੍ਹ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ