ਮਜੀਠੀਆ ਦੀ ਰਿਹਾਈ ਨੂੰ ਲੈ ਕੇ ਨਾਭਾ ਜੇਲ੍ਹ ਦੇ ਬਾਹਰ ਪੁਲਿਸ ਪ੍ਰਬੰਧ ਸਖ਼ਤ
ਨਾਭਾ (ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਸੁਪਰੀਮ ਕੋਰਟ ਵਲੋਂ ਕੱਲ੍ਹ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਨੂੰ ਲੈ ਕੇ ਨਾਭਾ ਦੀ ਨਵੀਂ ਜ਼ਿਲ੍ਹਾਂ ਜੇਲ੍ਹ ਵਿਚ ਨਜ਼ਰਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ, ਪਰ ਕਾਗਜ਼ਾਤ ਪੂਰੇ ਨਾ ਹੋਣ ਕਾਰਨ ਉਹ ਕੱਲ ਰਿਹਾ ਨਹੀਂ ਹੋ ਸਕੇ, ਜਿਸ ਕਰਕੇ ਅੱਜ ਕਰੀਬ 10:30 ਵਜੇ ਦਾ ਟਾਈਮ ਨਿਸ਼ਚਿਤ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਨੂੰ ਲੈ ਕੇ ਪੁਲਿਸ ਵਲੋਂ ਐਸ.ਪੀ. ਜਸਵੀਰ ਸਿੰਘ ਦੀ ਅਗਵਾਈ ਹੇਠ ਭਾਰੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਬਾਹਰ ਤਾਇਨਾਤ ਕੀਤੇ ਗਏ ਹਨ। ਪੁਲਿਸ ਵਲੋਂ ਨਾਭਾ ਭਵਾਨੀਗੜ੍ਹ ਸੜਕ 'ਤੇ ਜੇਲ੍ਹ ਤੋਂ ਕਾਫੀ ਦੂਰ ਬੈਰੀਕੇਟਿੰਗ ਕੀਤੀ ਗਈ ਹੈ ਤਾਂ ਜੋ ਜੇਲ੍ਹ ਦੇ ਗੇਟ ਦੇ ਸਾਹਮਣੇ ਜ਼ਿਆਦਾ ਇਕੱਠ ਨਾ ਹੋ ਸਕੇ। ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਕਿੰਨੇ ਟਾਈਮ ਤੱਕ ਆਉਂਦੇ ਹਨ।
;
;
;
;
;
;
;
;