JALANDHAR WEATHER

ਮੁਹਾਲੀ ਅਦਾਲਤ ਵਲੋਂ 2 ਲੱਖ ਦਾ ਮੁਚਲਕਾ ਭਰਨ ਦੀ ਸ਼ਰਤ ’ਤੇ ਮਜੀਠੀਆ ਨੂੰ ਦਿੱਤੀ ਗਈ ਜ਼ਮਾਨਤ

ਐੱਸ. ਏ. ਐੱਸ. ਨਗਰ, 3 ਫ਼ਰਵਰੀ (ਕਪਿਲ ਵਧਵਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਮੁਹਾਲੀ ਦੀ ਅਦਾਲਤ ਵਿਚ ਉਨ੍ਹਾਂ ਦੇ ਜ਼ਮਾਨਤੀ ਮੁਚਲਕੇ ਨਾਲ ਸੰਬੰਧਿਤ ਸ਼ਰਤਾਂ ’ਤੇ ਫ਼ੈਸਲਾ ਲਿਆ ਗਿਆ। ਅਦਾਲਤ ਵਲੋਂ 2 ਲੱਖ ਦਾ ਮੁਚਲਕਾ ਭਰਨ ਦੀ ਸ਼ਰਤ ਦੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਮਾਮਲੇ ਦੀ ਸੁਣਵਾਈ ਅੱਜ ਸਵੇਰੇ 10 ਵਜੇ ਸ਼ੁਰੂ ਹੋਈ ਸੀ।

ਅਦਾਲਤ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੀ ਤਰਫੋਂ ਵਿਸ਼ੇਸ਼ ਸਰਕਾਰੀ ਵਕੀਲ ਫੈਰੀ ਸੋਫਤ ਹਾਜ਼ਰ ਰਹੇ, ਜਿਨ੍ਹਾਂ ਦੇ ਨਾਲ ਵਿਜੀਲੈਂਸ ਦੇ ਕੁਝ ਅਧਿਕਾਰੀ ਵੀ ਮੌਜੂਦ ਸਨ। ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਐਚ.ਐਸ. ਧਨੋਆ ਅਤੇ ਉਨ੍ਹਾਂ ਦੇ ਵਕੀਲਾਂ ਦੀ ਟੀਮ ਮੌਜੂਦ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ