ਜ਼ਿਲ੍ਹਾ ਜੇਲ੍ਹ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ
ਨਾਭਾ, (ਪਟਿਆਲਾ) 3 ਫ਼ਰਵਰੀ , (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨੂੰ ਰਿਹਾਈ ਉਪਰੰਤ ਲੈਣ ਲਈ ਜਿਥੇ ਅਕਾਲੀ ਦਲ ਦੇ ਵਰਕਰ ਅਤੇ ਆਗੂ ਵੱਡੀ ਗਿਣਤੀ ’ਚ ਪਹੁੰਚ ਰਹੇ ਹਨ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨਾਭਾ ਜੇਲ੍ਹ ਦੇ ਬਾਹਰ ਪਹੁੰਚ ਗਏ ਹਨ। ਨਾਭਾ ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ ਕਿਉਂ ਜੋ ਪੰਜਾਬ ਸਰਕਾਰ ਵਲੋਂ ਬਿਕਰਮ ਸਿੰਘ ਮਜੀਠੀਆ ’ਤੇ ਸਾਰੇ ਹੀ ਝੂਠੇ ਪਰਚੇ ਦਰਜ ਕੀਤੇ ਗਏ ਹਨ।
1 ਹਜ਼ਾਰ ਏਕੜ ਜ਼ਮੀਨ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਦਾਅਵੇ ਸੰਬੰਧੀ ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮੀਨ ਦੇਵੇਗੀ । ਹਰਪਾਲ ਸਿੰਘ ਚੀਮਾ ਵਲੋਂ ਦਿੱਤੇ ਗਏ ਬਿਆਨ ਕਿ ਮਜੀਠੀਆ ਨੂੰ ਜ਼ਮਾਨਤ ਹੀ ਮਿਲੀ ਹੈ ਬਰੀ ਤਾਂ ਨਹੀਂ ਹੋਏ, ਸੰਬੰਧੀ ਐਡਵੋਕੇਟ ਕਲੇਰ ਨੇ ਕਿਹਾ ਕਿ ਕੀ ਇਹ ਗੱਲ ਹੀ ਹਰਪਾਲ ਸਿੰਘ ਚੀਮਾ ਅਰਵਿੰਦ ਕੇਜਰੀਵਾਲ ਜਾ ਮਨੀਸ਼ ਸਿਸੋਦੀਆ ਦੀ ਕੋਠੀ ਦੇ ਬਾਹਰ ਜਾ ਕੇ ਕਹਿਣਗੇ। ਐਡਵੋਕੇਟ ਕਲੇਰ ਨੇ ਕਿਹਾ ਕਿ ਥੋੜੀ ਦੇਰ ਤੱਕ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਚੋਂ ਬਾਹਰ ਆਉਣਗੇ।
;
;
;
;
;
;
;
;
;