JALANDHAR WEATHER

ਅਕਾਲੀ ਦਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਨਹੀਂ ਕਰੇਗਾ ਬਰਦਾਸ਼ਤ- ਜਥੇਦਾਰ ਗੁਲਜ਼ਾਰ ਸਿੰਘ ਰਣੀਕੇ

ਨਾਭਾ,(ਪਟਿਆਲਾ), 3 ਫਰਵਰੀ (ਜਗਨਾਰ ਸਿੰਘ ਦੁਲੱਦੀ)- ਜਿਵੇਂ ਜਿਵੇਂ ਬਿਕਰਮ ਸਿੰਘ ਮਜੀਠੀਆ ਦੀ ਰਿਹਾਈ ਦਾ ਸਮਾਂ ਨੇੜੇ ਆ ਰਿਹਾ ਹੈ, ਅਕਾਲੀ ਵਰਕਰਾਂ ਦਾ ਨਾਭਾ ਜੇਲ੍ਹ ਦੇ ਬਾਹਰ ਤਾਂਤਾ ਲੱਗਣਾ ਸ਼ੁਰੂ ਹੋ ਗਿਆ ਹੈ। ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਅਕਾਲੀ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਕਾਲੀ ਵਰਕਰਾਂ ਖ਼ਿਲਾਫ਼ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਉਹ ਅੱਜ ਆਪਣੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਦੇ ਬਾਹਰ ਜੀ ਆਇਆਂ ਆਖਣ ਲਈ ਆਏ ਹਨ ਪਰ ਇਸ ਦੇ ਬਾਵਜੂਦ ਪੰਜਾਬ ਪੁਲਿਸ ਸੂਬਾ ਸਰਕਾਰ ਦੀ ਸ਼ਹਿ ’ਤੇ ਉਹਨਾਂ ਨੂੰ ਨੇੜੇ ਨਹੀਂ ਜਾਣ ਦੇ ਰਹੀ ਜੋ ਕਿ ਅਤਿ ਨਿੰਦਨਯੋਗ ਹੈ। ਜਥੇਦਾਰ ਰਣੀਕੇ ਨੇ ਕਿਹਾ ਕਿ ਮਜੀਠੀਆ ਦੇ ਜੇਲ੍ਹ ਤੋਂ ਬਾਹਰ ਆਉਣ ਨਾਲ ਅਕਾਲੀ ਦਲ ਦਾ ਝੰਡਾ ਪੰਜਾਬ ਦੇ ਅੰਦਰ ਹੋਰ ਬੁਲੰਦ ਹੋਵੇਗਾ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਆਦਿ ਵੀ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ