JALANDHAR WEATHER

ਲੋਕ ਸਭਾ ’ਚ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਲੱਗੇ ਨਾਅਰੇ, ਬਾਹਰ ਵੀ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ, 3 ਫਰਵਰੀ - ਅੱਜ ਸੰਸਦ ਦੇ ਦੋਵਾਂ ਸਦਨਾਂ ਵਿਚ ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ ਚਰਚਾ ਦੀ ਮੰਗ ਕੀਤੀ ਗਈ। ਲੋਕ ਸਭਾ ਵਿਚ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਜਟ ਸੈਸ਼ਨ ਦੇ ਪੰਜਵੇਂ ਦਿਨ ਲੋਕ ਸਭਾ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਈ ਅਤੇ ਸਿਰਫ਼ ਅੱਠ ਮਿੰਟ ਚੱਲੀ ਅਤੇ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।

ਦੂਜੀ ਵਾਰ ਸਦਨ ਦੀ ਕਾਰਵਾਈ ਸਿਰਫ਼ 13 ਮਿੰਟ ਚੱਲੀ। ਸਪੀਕਰ ਨੇ ਸਦਨ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ। ਲੋਕ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਕਿਹਾ ਕਿ ਨਾਅਰੇਬਾਜ਼ੀ ਗਲਤ ਅਤੇ ਨਿਯਮਾਂ ਦੇ ਵਿਰੁੱਧ ਸੀ। ਇਸ ਦੇ ਬਾਵਜੂਦ ਵਿਰੋਧੀ ਧਿਰ ਹੰਗਾਮਾ ਕਰਦੀ ਰਹੀ। ਰਾਜ ਸਭਾ ਵਿਚ ਵਿਰੋਧੀ ਧਿਰ ਨੇ ਵਪਾਰ ਸਮਝੌਤੇ 'ਤੇ ਚਰਚਾ ਦੀ ਮੰਗ ਕਰਦੇ ਹੋਏ ਵਾਕਆਊਟ ਕੀਤਾ। ਵਿਰੋਧੀ ਧਿਰ ਨੇ ਅਮਰੀਕੀ ਖੇਤੀਬਾੜੀ ਉਤਪਾਦਾਂ 'ਤੇ ਆਯਾਤ ਡਿਊਟੀ ਨੂੰ ਜ਼ੀਰੋ ਤੱਕ ਘਟਾਉਣ 'ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਨੁਕਸਾਨ ਹੋਵੇਗਾ।

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵਪਾਰ ਸਮਝੌਤੇ ਨੂੰ ਲੈ ਕੇ ਸਦਨ ਦੇ ਬਾਹਰ ਵੀ ਵਿਰੋਧ ਪ੍ਰਦਰਸ਼ਨ ਕੀਤਾ। ਸੂਤਰਾਂ ਅਨੁਸਾਰ ਸਪੀਕਰ ਓਮ ਬਿਰਲਾ ਨੇ ਹੰਗਾਮੇ 'ਤੇ ਚਰਚਾ ਕਰਨ ਲਈ ਕਾਂਗਰਸ ਅਤੇ ਭਾਜਪਾ ਸੰਸਦ ਮੈਂਬਰਾਂ ਨਾਲ ਮੀਟਿੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ