ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ
ਨਾਭਾ, 3 ਫਰਵਰੀ- ਸ਼੍ਰੋਮਣੀ ਯੂਥ ਅਕਾਲੀ ਦਲ ਤੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਨੂੰ ਲੰਘੇ ਦਿਨ ਹੀ ਜ਼ਮਾਨਤ ਮਿਲ ਗਈ ਸੀ। ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ ਬੋਲੇ ਸੋ ਨਿਹਾਲ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਇਸ ਮੌਕੇ ਹਜ਼ਾਰਾਂ ਦੀ ਤਾਦਾਦ ਵਿਚ ਅਕਾਲੀ ਵਰਕਰ ਤੇ ਸੀਨੀਅਰ ਅਕਾਲੀ ਆਗੂ ਪਹੁੰਚ ਗਏ ਹਨ। ਬਿਕਰਮ ਸਿੰਘ ਮਜੀਠੀਆ ਦੀ ਇਕ ਝਲਕ ਪਾਉਣ ਲਈ ਪਹੁੰਚੇ ਵਰਕਰਾਂ ਦੇ ਹਜ਼ੂਮ ਨੇ ਬਿਕਰਮ ਤੇਰੀ ਸੋਚ ਉਤੇ ਪਹਿਰਾ ਦਿਆਂਗੇ ਠੋਕ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਹਨ।
ਬਿਕਰਮ ਸਿੰਘ ਮ਼ਜੀਠੀਆ ਨੇ ਜੇਲ੍ਹ ਤੋਂ ਬਾਹਰ ਆਉਣ ਦੇ ਸਾਰ ਹੀ ਆਪਣੀਆਂ ਮੁੱਛਾਂ ਨੂੰ ਤਾਅ ਦਿੱਤਾ। ਉਨ੍ਹਾਂ ਨੇ ਚਿੱਟਾ ਕੁੜਤਾ ਪਜਾਮਾ ਪਾਇਆ ਹੋਇਆ ਸੀ। ਇਸ ਮੌਕੇ ਸੀਨੀਅਰ ਅਕਾਲੀ ਲੀਡਰਾਂ ਤੇ ਵਰਕਰਾਂ ਨੇ ਉਨ੍ਹਾਂ ਦੇ ਗਲੇ ਵਿਚ ਸਿਰੋਪਾਓ ਪਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਅਕਾਲੀ ਵਰਕਰਾਂ ਤੇ ਸਮਰਥਕਾਂ ਦਾ ਜੇਲ੍ਹ ਦੇ ਬਾਹਰ ਸਵੇਰ ਤੋਂ ਹੀ ਤਾਂਤਾ ਲੱਗਾ ਹੋਇਆ ਸੀ।
;
;
;
;
;
;
;
;
;