JALANDHAR WEATHER

ਸਰਕਾਰਾਂ ਤਾਂ ਚਾਹੁੰਦੀਆਂ ਸੀ ਕਿ ਮੈਂ ਬਾਹਰ ਹੀ ਨਾ ਆਵਾਂ- ਬਿਕਰਮ ਸਿੰਘ ਮਜੀਠੀਆ

ਨਾਭਾ, 3 ਫਰਵਰੀ-  ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਜ਼ਿਕਰ ਕੀਤਾ ਤੇ ਉਨ੍ਹਾਂ ਦੀ ਰਿਹਾਈ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰਾਂ ਤਾਂ ਚਾਹੁੰਦੀਆਂ ਸਨ ਕਿ ਇਹ ਜਿਊਂਦਾ ਬਾਹਰ ਹੀ ਨਾ ਆਵੇ, ਪਰ ਪ੍ਰਮਾਤਮਾ ਦੀ ਮੇਹਰ ਸਦਕਾ ਅੱਜ ਉਹ ਤੁਹਾਡੇ ਵਿਚਕਾਰ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਇਨ੍ਹਾਂ ਦਿਨਾਂ ਦੌਰਾਨ ਜੋ ਉਨ੍ਹਾਂ ਨੂੰ ਬਲ ਬਖਸ਼ਿਆ, ਉਹ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ  ਜਿੰਨਾ ਸਰਕਾਰ ਮੈਨੂੰ ਦੱਬਦੀ ਸੀ, ਓਨਾ ਮੇਰਾ ਵਾਹਿਗੁਰੂ ਮੈਨੂੰ ਬਲ ਬਖਸ਼ਦਾ ਸੀ ਕਿ ਦਿੱਲੀ ਦੇ ਹੁਕਮਰਨਾਮਾਂ ਨਾਲ ਇੱਟ ਨਾਲ ਇੱਟ ਖੜਕਾਉਣੀ ਹੈੈ।

ਬਿਕਰਮ  ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜੇਲ੍ਹ ਵਿਚ ਰਹਿ ਕੇ ਵੀ ਬਾਹਰ ਕੀ ਹੋ ਰਿਹਾ ਹੈ, ਉਨ੍ਹਾਂ ਮਜ਼ਾਕੀਆ ਲਹਿਜ਼ੇ ਵਿਚ ਕਿਹਾ ਕਿ ਉਨ੍ਹਾਂ ਦੇ ਵੀ ਸੂਤਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਉਨ੍ਹਾਂ ਨੂੰ ਜੇਲ੍ਹ ਵਿਚ ਮਿਲਣ ਨਹੀਂ ਆਉਣ ਦਿੱਤਾ  ਗਿਆ, ਜੇਲ੍ਹ ਵਿਚ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਦੀ ਵੀ ਉਲੰਘਣਾ ਹੋਈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਦਾ ਸੀ ਕਿ ਉਨ੍ਹਾਂ ਉਤੇ ਇਕ ਹੋਰ ਪਰਚਾ ਪੈ ਗਿਆ ਤਾਂ ਉਨ੍ਹਾਂ ਨੂੰ ਚਾਅ ਚੜ੍ਹ ਜਾਂਦਾ ਸੀ, ਪਰ ਉਹ ਭਗਵੰਤ ਮਾਨ ਨੂੰ ਕਹਿ ਦੇਣਾ ਚਾਹੁੰਦੇ ਹਨ ਕਿ ਨਾ ਤਾਂ ਉਹ ਕਦੇ ਝੁਕੇ ਹਨ ਤੇ ਨਾ ਝੁਕਣਗੇ।

ਸੀਨੀਅਰ ਅਕਾਲੀ ਨੇਤਾ ਨੇ ਕਿਹਾ ਕਿ ਅੱਧੀ ਆਪ ਸਰਕਾਰ ਤਾਂ ਉਨ੍ਹਾਂ ਦੇ ਨਾਲ ਹੀ ਹੈ। 

 

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ