JALANDHAR WEATHER

ਗੁਰਦੁਆਰਾ ਦੂਖ ਨਿਵਾਰਣ ਸਾਹਿਬ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ

ਪਟਿਆਲਾ, 3 ਫਰਵਰੀ  (ਗੁਰਪ੍ਰੀਤ ਸਿੰਘ ਚੱਠਾ )-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾ ਹੋਣ ਤੋਂ ਬਾਅਦ ਆਪਣੀ ਪਤਨੀ ਗੁਨੀਵ ਕੌਰ ਨਾਲ ਪਟਿਆਲਾ ਸਥਿਤ ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਮੌਕੇ ਦੋਹਾਂ ਨੇ ਪੂਰੀ ਸ਼ਰਧਾ ਨਾਲ ਮੱਥਾ ਟੇਕਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਗੁਰਦੁਆਰਾ ਸਾਹਿਬ ਵਿਚ ਹਾਜ਼ਰੀ ਭਰਦਿਆਂ ਮਜੀਠੀਆ ਨੇ ਆਤਮਿਕ ਸ਼ਾਂਤੀ ਦੀ ਪ੍ਰਾਰਥਨਾ ਕਰਦੇ ਹੋਏ ਕਿਹਾ ਕਿ ਉਹ ਗੁਰੂ ਦੀ ਕਿਰਪਾ ਨਾਲ ਸੱਚ ਅਤੇ ਇਨਸਾਫ਼ ’ਤੇ ਅਟੱਲ ਵਿਸ਼ਵਾਸ ਰੱਖਦੇ ਹਨ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਚ ਮੱਥਾ ਟੇਕਣ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਆਗੂ ਅਤੇ ਸਮਰਥਕ ਵੀ ਮੌਜੂਦ ਰਹੇ। ਇਸ ਦੌਰਾਨ ਸੰਗਤ ਵਲੋਂ ਵੀ ਦੋਹਾਂ ਲਈ ਅਰਦਾਸ ਕਰਕੇ ਚੜ੍ਹਦੀ ਕਲਾ ਦੀ ਕਾਮਨਾ ਕੀਤੀ ਗਈ।

ਇਸ ਮੌਕੇ ਉਨ੍ਹਾਂ ਨਾਲ ਡਾਕਟਰ ਦਲਜੀਤ ਸਿੰਘ ਚੀਮਾ, ਅਰਸ਼ਦੀਪ ਕਲੇਰ, ਜਸਪਾਲ ਸਿੰਘ ਬਿੱਟੂ ਚਿੱਠਾ, ਰਜਿੰਦਰ ਸਿੰਘ ਵਿਰਕ, ਜਗਮੀਤ ਸਿੰਘ ਹਰਿਆਊੜੇ ਸਮੇਤ ਅਮਰਿੰਦਰ ਸਿੰਘ ਬਜਾਜ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ