ਵਪਾਰਕ ਸਮਝੌਤਾ ਭਾਰਤ ਦੇ ਹਿੱਤਾਂ ਦੇ ਵਿਰੁੱਧ- ਸੰਸਦ ਮੈਂਬਰ ਸੰਜੇ ਸਿੰਘ
ਨਵੀਂ ਦਿੱਲੀ, 3 ਫਰਵਰੀ (ਏ.ਐਨ.ਆਈ.)-'ਆਪ' ਸੰਸਦ ਮੈਂਬਰ ਸੰਜੇ ਸਿੰਘ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ, "ਇਹ ਵਪਾਰ ਸੌਦਾ ਭਾਰਤ ਦੇ ਹਿੱਤਾਂ ਦੇ ਵਿਰੁੱਧ ਹੈ।
ਉਨ੍ਹਾਂ ਕਿਹਾ ਕਿ ਭਾਰਤ ’ਚ ਆਉਣ ਵਾਲੇ ਅਮਰੀਕੀ ਸਾਮਾਨ 'ਤੇ ਕੋਈ ਟੈਕਸ ਨਹੀਂ ਲੱਗੇਗਾ, ਜਦੋਂਕਿ ਦੂਜੇ ਪਾਸੇ, ਅਮਰੀਕਾ ਭਾਰਤ ਤੋਂ ਅਮਰੀਕਾ ਜਾਣ ਵਾਲੇ ਸਾਮਾਨ 'ਤੇ 18% ਟੈਕਸ ਲਵੇਗਾ। ਇਸ ਸੌਦੇ ਦਾ ਕੀ ਫਾਇਦਾ? ਅਮਰੀਕਾ ਕਹਿ ਰਿਹਾ ਹੈ ਕਿ ਭਾਰਤ ਰੂਸ ਤੋਂ ਤੇਲ ਨਹੀਂ ਖਰੀਦੇਗਾ... ਜੇਕਰ ਅਸੀਂ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੰਦੇ ਹਾਂ ਤਾਂ ਸਾਨੂੰ ਸਾਲਾਨਾ ਲਗਭਗ 70 ਤੋਂ 80 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਵੇਗਾ,ਇਹ ਵਪਾਰ ਸੌਦਾ ਭਾਰਤ ਦੇ ਹਿੱਤਾਂ ਦੇ ਵਿਰੁੱਧ ਹੈ।"
;
;
;
;
;
;
;
;
;